ਨਿਊਜ਼ ਡੈਸਕ: ਮਾਛੀਵਾੜਾ ਸਾਹਿਬ ਨੇੜਲੇ ਪਿੰਡ ਪੰਜੇਟਾ ਵਿਖੇ ਜੱਜ ਦੇ ਗੰਨਮੈਨ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜੱਜ ਦੇ ਗੰਨਮੈਨ ‘ਤੇ ਪਿਤਾ-ਪੁੱਤਰ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਅਤੇ ਉਨ੍ਹਾਂ ‘ਤੇ ਕਾਰ ਭਜਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਜ਼ਖਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਪਛਾਣ ਜਗਦੀਪ ਸਿੰਘ ਅਤੇ ਉਸ ਦੇ ਪੁੱਤਰ ਰਮਨਪ੍ਰੀਤ ਸਿੰਘ ਵਜੋਂ ਹੋਈ ਹੈ।
ਪੀੜਤ ਰਮਨਪ੍ਰੀਤ ਨੇ ਦੱਸਿਆ ਕਿ ਮੁਲਜ਼ਮ ਪਵਿਤਰ ਸਿੰਘ ਉਸ ਦਾ ਗੁਆਂਢੀ ਹੈ ਜੋ ਕਿ ਪੁਲਿਸ ਕਾਂਸਟੇਬਲ ਹੈ। ਉਹ ਸਮਰਾਲਾ ਵਿੱਚ ਇੱਕ ਜੱਜ ਦਾ ਗੰਨਮੈਨ ਹੈ। ਰਮਨਪ੍ਰੀਤ ਅਨੁਸਾਰ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਪਵਿਤਰ ਸਿੰਘ ਨੇ ਉਸ ਨੂੰ ਕਾਰ ਨਾਲ ਟੱਕਰ ਮਾਰ ਕੇ ਖੇਤਾਂ ‘ਚ ਸੁੱਟ ਦਿੱਤਾ ਅਤੇ ਫਿਰ ਦੋ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪਵਿਤਰ ਸਿੰਘ ਫਰਾਰ ਹੋ ਗਿਆ। ਜਦੋਂ ਉਹ ਖੇਤਾਂ ‘ਚ ਆਪਣੇ ਪਿਤਾ ਜਗਦੀਪ ਸਿੰਘ ਕੋਲ ਗਿਆ ਤਾਂ ਉਸ ਦਾ ਪਿਤਾ ਉਸ ਨੂੰ ਹਸਪਤਾਲ ਲੈ ਕੇ ਜਾਣ ਲੱਗਾ ਤਾਂ ਰਸਤੇ ‘ਚ ਪਵਿਤਰ ਸਿੰਘ ਨੇ ਪਿਤਾ ‘ਤੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਫਗਵਾੜਾ ‘ਚ ਅੰਨ੍ਹੇਵਾਹ ਗੋਲੀਬਾਰੀ, 4 ਜ਼ਖਮੀ, 2 ਦੀ ਹਾਲਤ ਗੰਭੀਰ
ਸਿਵਲ ਹਸਪਤਾਲ ਦੇ ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਸਿੰਘ ਦੇ ਸਿਰ ਵਿੱਚ ਗੋਲੀ ਲੱਗੀ ਹੈ। ਉਸਦੇ ਪਿਤਾ ਜਗਦੀਪ ਸਿੰਘ ਦੇ ਸਿਰ ਵਿੱਚ ਸੱਟ ਲੱਗੀ ਹੈ। ਦੋਵੇਂ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਕੂੰਮਕਲਾਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।