ਬੱਚਿਆਂ ਦੇ ਪ੍ਰੋਗਰਾਮਾਂ ਦੌਰਾਨ ਨਹੀਂ ਦਿਖਾਏ ਜਾਣਗੇ ਜੰਕ ਫੂਡ ਦੇ ਇਸ਼ਤਿਹਾਰ, ਬਾਲ ਵਿਕਾਸ ਮੰਤਰਾਲੇ ਨੇ ਬੰਦ ਕਰਨ ਦਾ ਦਿੱਤਾ ਸੁਝਾਅ

TeamGlobalPunjab
2 Min Read

ਨਵੀਂ ਦਿੱਲੀ- ਖਪਤਕਾਰ ਮਾਮਲਿਆਂ ਦਾ ਮੰਤਰਾਲਾ ਬੱਚਿਆਂ (ਖਾਸ ਕਰਕੇ ਬੱਚਿਆਂ ਦੇ ਪ੍ਰੋਗਰਾਮਾਂ ਦੌਰਾਨ) ਨੂੰ ਨਿਸ਼ਾਨਾ ਬਣਾਏ ਜਾਣ ਵਾਲੇ ਜੰਕ ਫੂਡ ਇਸ਼ਤਿਹਾਰਾਂ ‘ਤੇ ਪਾਬੰਦੀ ਲਗਾਉਣ ਦੇ ਪ੍ਰਸਤਾਵ ‘ਤੇ ਵਿਚਾਰ ਕਰ ਰਿਹਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ‘ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ’ ਸੰਬੰਧੀ ਖਰੜਾ ਦਿਸ਼ਾ-ਨਿਰਦੇਸ਼ਾਂ ‘ਤੇ ਚਰਚਾ ਦੌਰਾਨ ਇੱਕ ਮੀਟਿੰਗ ਹੋਈ ਸੀ, ਜਿਸ ‘ਚ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਅਜਿਹੇ ਸੁਝਾਅ ਦਿੱਤੇ ਗਏ ਸਨ।

ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਕਿਹਾ, ”ਬੱਚਿਆਂ ਨੂੰ ਨਿਸ਼ਾਨਾ ਬਣਾ ਕੇ ਪ੍ਰਸਾਰਿਤ ਕੀਤੇ ਜਾ ਰਹੇ ਜੰਕ ਫੂਡ ਦੇ ਇਸ਼ਤਿਹਾਰਾਂ ‘ਤੇ ਪਾਬੰਦੀ ਲਗਾਉਣ ਲਈ ਕਈ ਸੁਝਾਅ ਦਿੱਤੇ ਗਏ ਹਨ। ਅਸੀਂ ਇਨ੍ਹਾਂ ਦੀ ਜਾਂਚ ਕਰ ਰਹੇ ਹਾਂ। ਅਧਿਕਾਰੀ ਨੇ ਕਿਹਾ ਕਿ ਬੱਚਿਆਂ ਦੇ ਪ੍ਰੋਗਰਾਮਾਂ ਦੌਰਾਨ ਜੰਕ ਫੂਡ ਦੇ ਇਸ਼ਤਿਹਾਰਾਂ ‘ਤੇ ਰੋਕ ਲਗਾਉਣਾ, ਇਸ਼ਤਿਹਾਰਾਂ ‘ਚ ਸਿਹਤ ਸੰਬੰਧੀ ਚਿਤਾਵਨੀਆਂ ਦੇਣਾ ਅਤੇ ਇਸ ਤਰ੍ਹਾਂ ਦੇ ਖਾਣ ਨਾਲ ਸਿਹਤ ‘ਤੇ ਕਿਸ ਤਰ੍ਹਾਂ ਦੇ ਮਾੜੇ ਪ੍ਰਭਾਵ ਪੈਂਦੇ ਹਨ, ਇਸ ਬਾਰੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦਿੱਤੇ ਗਏ ਕੁਝ ਸੁਝਾਅ ਹਨ।

ਇਸ਼ਤਿਹਾਰਾਂ ‘ਤੇ ਪਾਬੰਦੀ ਲਗਾਉਣ ਦੇ ਨਾਲ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਨੈਸ਼ਨਲ ਫੈਮਿਲੀ ਹੈਲਥ ਸਰਵੇ ਦੇ ਅੰਕੜਿਆਂ ਦਾ ਵੀ ਹਵਾਲਾ ਦਿੱਤਾ ਹੈ, ਜੋ ਦੇਸ਼ ਵਿੱਚ ਬੱਚਿਆਂ ਦੇ ਵੱਧ ਰਹੇ ਮੋਟਾਪੇ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ, ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਪੋਸ਼ਣ ਸੰਬੰਧੀ ਜਾਣਕਾਰੀ ਪ੍ਰਦਰਸ਼ਿਤ ਕਰਨ ਲਈ ਇੱਕ ਨਿਯਮ ਲੈ ਕੇ ਆਏ ਹਨ।

ਇਸ ਤੋਂ ਇਲਾਵਾ, ਸਰਕਾਰ ਦੇ ਥਿੰਕ ਟੈਂਕ ਨੀਤੀ ਆਯੋਗ ਨੇ ਆਪਣੀ 2021-22 ਦੀ ਸਾਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ ਭਾਰਤ ਵੱਧ ਰਹੇ ਮੋਟਾਪੇ ਨਾਲ ਨਜਿੱਠਣ ਲਈ ਅਜਿਹੀਆਂ ਖੁਰਾਕੀ ਵਸਤਾਂ ‘ਤੇ ਹੋਰ ਟੈਕਸ ਲਗਾਉਣ ਬਾਰੇ ਵਿਚਾਰ ਕਰ ਰਿਹਾ ਹੈ। ਜਿਨ੍ਹਾਂ ਵਿੱਚ ਜਿਆਦਾ ਖੰਡ, ਚਰਬੀ ਅਤੇ ਨਮਕ ਦੀ ਜ਼ਿਆਦਾ ਮਾਤਰਾ ਹੁੰਦੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment