ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਣਾਏ ਗਏ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ‘ਤੇ ਹੁਣ ਕਾਨੂੰਨ ਸਖਤ ਹੋ ਗਿਆ ਹੈ। ਨਵੇਂ ਆਦੇਸ਼ਾਂ ਦੇ ਤਹਿਤ ਕੋਰੋਨਾ ਵਾਇਰਸ ਦਾ ਖ਼ਤਰਾ ਦੂਜਿਆਂ ਤੱਕ ਪਹੁੰਚਾਉਣ ਵਾਲੀਆਂ ਨੂੰ ਹੁਣ ਇੱਥੇ ਅੱਤਵਾਦੀ ਸਮਝਿਆ ਜਾਵੇਗਾ।
ਸਥਾਨਕ ਰਿਪੋਰਟਾਂ ਮੁਤਾਬਕ ਡਿਪਟੀ ਅਟਾਰਨੀ ਜਨਰਲ ਜੈਫਰੀ ਰੋਸੇਨ ਨੇ ਕਿਹਾ ਹੈ ਕਿ ਜਾਣਬੁਝ ਕੇ ਇਸ ਵਾਇਰਸ ਨੂੰ ਫੈਲਾਉਣ ਵਾਲਿਆਂ ‘ਤੇ ਅੱਤਵਾਦੀ ਮੰਨ ਕੇ ਕਾਰਵਾਈ ਕੀਤੀ ਜਾਵੇਗੀ। ਮੰਨਿਆ ਜਾਵੇਗਾ ਕਿ ਉਨ੍ਹਾਂ ਨੇ ਅਜਿਹਾ ਹੋਰਾਂ ਨੂੰ ਸੰਕਰਮਿਤ ਕਰਨ ਲਈ ਜਾਣਬੁਝ ਕੇ ਕੀਤਾ ਹੈ। ਨਵੇਂ ਨਿਯਮਾਂ ਦੇ ਤਹਿਤ ਦੋਸ਼ ਤੈਅ ਹੋਣ ‘ਤੇ ਉਮਰਕੈਦ ਤੱਕ ਦਾ ਪ੍ਰਾਵਧਾਨ ਹੈ।
ਇੱਕ ਲਿਖਤੀ ਆਦੇਸ਼ ਵਿੱਚ ਅਜਿਹਾ ਕਰਨ ਵਾਲਿਆਂ ਨੂੰ ਬਾਇਲਾਜਿਕਲ ਏਜੰਟ ਮੰਨਿਆ ਜਾਵੇਗਾ। ਨਿਆ ਵਿਭਾਗ ਦੇ ਤਹਿਤ ਆਉਣ ਵਾਲੀ ਸਾਰੀ ਏਜੰਸੀਆਂ ਨੂੰ ਆਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਅਜਿਹੇ ਕਿਸੇ ਵੀ ਵਿਅਕਤੀ ਨੂੰ ਦੇਸ਼ ਵਿੱਚ ਅੱਤਵਾਦ ਫੈਲਾਉਣ ਦੇ ਤਹਿਤ ਗ੍ਰਿਫਤਾਰ ਕੀਤਾ ਜਾਵੇਗਾ। ਆਦੇਸ਼ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਅਮਰੀਕਾ ਦੇ ਨਾਗਰਿਕ ਹੁਣ ਅਜਿਹੇ ਲਾਪਰਵਾਹ ਲੋਕਾਂ ਨੂੰ ਜੋ ਇਸ ਵਾਇਰਸ ਨੂੰ ਹਥਿਆਰ ਬਣਾ ਰਹੇ ਹਨ ਅਤੇ ਹੋਰ ਲੋਕਾਂ ਨੂੰ ਸੰਕਟ ਵਿੱਚ ਪਾ ਰਹੇ ਹਨ ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦੱਸ ਦਈਏ ਕੋਰੋਨਾ ਵਾਇਰਸ ਕਾਰਨ ਹੁਣ ਅਮਰੀਕਾ ਵਿੱਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅਮਰੀਕਾ ਪ੍ਰਭਾਵਿਤ ਦੇਸ਼ਾਂ ਦੇ ਮਾਮਲੇ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ।
ਇੱਥੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 81 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਲਗਭਗ 33 ਕਰੋਡ਼ ਦੀ ਅਬਾਦੀ ਵਾਲੇ ਅਮਰੀਕਾ ਵਿੱਚ ਸਭ ਤੋਂ ਜ਼ਿਆਦਾ ਲੋਕ ਇਸ ਨਾਲ ਪ੍ਰਭਾਵਿਤ ਹੋ ਰਹੇ ਹਨ।