ਹਿਮਾਚਲ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਐਮ.ਐਸ. ਰਾਮਚੰਦਰ ਰਾਓ ਨੇ ਚੁੱਕੀ ਸਹੁੰ

Prabhjot Kaur
2 Min Read

ਸ਼ਿਮਲਾ: ਜਸਟਿਸ ਐਮ.ਐਸ. ਰਾਓ ਨੇ ਹਿਮਾਚਲ ਪ੍ਰਦੇਸ਼ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਇਹ ਸਹੁੰ ਚੁੱਕ ਸਮਾਗਮ ਸ਼ਿਮਲਾ ਦੇ ਰਾਜ ਭਵਨ ਵਿੱਚ ਹੋਇਆ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਐਮ.ਐਸ. ਰਾਓ ਨੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਜਸਟਿਸ ਐਮ.ਐਸ. ਰਾਓ ਨੇ ਮੀਡੀਆ ਨੂੰ ਸੰਬੋਧਨ ਕੀਤਾ।

ਇਸ ਦੌਰਾਨ ਉਨ੍ਹਾਂ ਆਪਣੀ ਪਹਿਲ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਬੋਲ ਕੇ ਨਹੀਂ, ਕੰਮ ਕਰਕੇ ਦਿਖਾਉਣਗੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਇਕ ਖੂਬਸੂਰਤ ਥਾਂ ਹੈ ਅਤੇ ਇੱਥੋਂ ਦੇ ਲੋਕ ਬਹੁਤ ਚੰਗੇ ਹਨ। ਉਹ ਜਨਤਾ ਦੀ ਸੇਵਾ ਲਈ ਆਪਣੀ ਪੂਰੀ ਵਾਹ ਲਾਉਣ ਦੀ ਕੋਸ਼ਿਸ਼ ਕਰਨਗੇ। ਹਿਮਾਚਲ ਪ੍ਰਦੇਸ਼ ਹਾਈਕੋਰਟ ਵਿੱਚ ਪੈਂਡਿੰਗ ਕੇਸਾਂ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਆਪਣੀ ਕਾਰਵਾਈ ਰਾਹੀਂ ਕੰਮ ਕਰਨ ਦੀ ਗੱਲ ਵੀ ਕਹੀ।

ਹਿਮਾਚਲ ਹਾਈ ਕੋਰਟ ਵਿੱਚ 9 ਜੱਜ

ਹਿਮਾਚਲ ਪ੍ਰਦੇਸ਼ ਦੇ ਨਵੇਂ ਚੀਫ਼ ਜਸਟਿਸ ਐਮਐਸ ਰਾਓ ਅੱਜ ਹੀ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਤਰਲੋਕ ਸਿੰਘ ਚੌਹਾਨ ਕਾਰਜਕਾਰੀ ਚੀਫ਼ ਜਸਟਿਸ ਵਜੋਂ ਕੰਮ ਕਰ ਰਹੇ ਸਨ। ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਹੁਣ ਚੀਫ਼ ਜਸਟਿਸ ਜਸਟਿਸ ਐਮਐਸ ਰਾਓ ਤੋਂ ਇਲਾਵਾ ਜੱਜਾਂ ਦੀ ਗਿਣਤੀ ਅੱਠ ਹੋ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment