ਗੋਦਰਾ ‘ਤੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰਨ ਵਾਲੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਦਾ 86 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

TeamGlobalPunjab
2 Min Read

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਅਤੇ 2002 ਦੇ ਗੋਦਰਾ ਦੰਗਿਆਂ ਦੀ ਜਾਂਚ ਕਰਨ ਵਾਲੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਗਿਰੀਸ਼ ਠਾਕੋਰਲਾਲ ਨਾਨਾਵਤੀ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਹ 86 ਸਾਲ ਦੇ ਸਨ।ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਸਾਬਕਾ ਜੱਜ ਦੀ ਗੁਜਰਾਤ ‘ਚ ਸ਼ਨੀਵਾਰ ਦੁਪਹਿਰ 1:15 ਵਜੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।

17 ਫਰਵਰੀ, 1935 ਨੂੰ ਜਨਮੇ ਸ੍ਰੀ ਨਾਨਾਵਤੀ ਨੇ 11 ਫਰਵਰੀ, 1958 ਨੂੰ ਬੰਬੇ ਹਾਈ ਕੋਰਟ ਵਿੱਚ ਵਕੀਲ ਵਜੋਂ ਨਾਮ ਦਰਜ ਕਰਵਾਇਆ ਸੀ। ਉਨ੍ਹਾਂ ਨੂੰ  19 ਜੁਲਾਈ, 1979 ਤੋਂ ਗੁਜਰਾਤ ਹਾਈ ਕੋਰਟ ਦੇ ਸਥਾਈ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ, ਅਤੇ 14 ਦਸੰਬਰ, 1993 ਨੂੰ ਉੜੀਸਾ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਨਾਨਾਵਤੀ ਨੂੰ 31 ਜਨਵਰੀ, 1994 ਤੋਂ ਉੜੀਸਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ 28 ਸਤੰਬਰ, 1994 ਤੋਂ ਕਰਨਾਟਕ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਤਬਾਦਲਾ ਕਰ ਦਿੱਤਾ ਗਿਆ ਸੀ। ਨਾਨਾਵਤੀ ਨੂੰ 6 ਮਾਰਚ, 1995 ਤੋਂ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ, ਅਤੇ 16 ਫਰਵਰੀ, 2000 ਨੂੰ ਸੇਵਾਮੁਕਤ ਹੋਏ ਸਨ।

ਜਸਟਿਸ ਨਾਨਾਵਤੀ ਅਤੇ ਅਕਸ਼ੈ ਮਹਿਤਾ ਨੇ 2014 ਵਿੱਚ 2002 ਦੇ ਦੰਗਿਆਂ ਬਾਰੇ ਆਪਣੀ ਅੰਤਿਮ ਰਿਪੋਰਟ ਗੁਜਰਾਤ ਦੀ ਤਤਕਾਲੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਨੂੰ ਸੌਂਪੀ ਸੀ। ਹਿੰਸਾ ਵਿੱਚ 1,000 ਤੋਂ ਵੱਧ ਲੋਕ ਮਾਰੇ ਗਏ ਸਨ, ਮੁੱਖ ਤੌਰ ‘ਤੇ ਘੱਟ ਗਿਣਤੀ ਭਾਈਚਾਰੇ ਦੇ ਸਨ।ਗੋਦਰਾ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ ਐਕਸਪ੍ਰੈਸ ਰੇਲਗੱਡੀ ਦੇ ਦੋ ਡੱਬਿਆਂ ਨੂੰ ਸਾੜਨ ਤੋਂ ਬਾਅਦ ਹੋਏ ਦੰਗਿਆਂ ਦੀ ਜਾਂਚ ਲਈ 2002 ਵਿੱਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਦੁਆਰਾ ਕਮਿਸ਼ਨ ਦੀ ਨਿਯੁਕਤੀ ਕੀਤੀ ਗਈ ਸੀ, ਜਿਸ ਵਿੱਚ 59 ‘ਕਾਰਸੇਵਕਾਂ’ ਦੀ ਮੌਤ ਹੋ ਗਈ ਸੀ।

ਨਾਨਾਵਤੀ ਨੂੰ ਐਨਡੀਏ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਨਿਯੁਕਤ ਕੀਤਾ ਸੀ। 

- Advertisement -

Share this Article
Leave a comment