ਚੰਡੀਗੜ੍ਹ: ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਪੰਜਾਬ ਅਤੇ ਯੂਟੀ ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ ਜਸਟਿਸ ਸੰਤ ਪ੍ਰਕਾਸ਼ ਨੇ ਕਿਹਾ ਕਿ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣਾ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ ਸ੍ਰੀ ਪ੍ਰਬੋਧ ਕੁਮਾਰ, ਏ.ਆਈ.ਜੀ ਸ੍ਰੀ ਨਵੀਨ ਸੈਣੀ, ਵਿਸ਼ੇਸ਼ ਸਕੱਤਰ ਸ੍ਰੀ ਦੇਵੀ ਦਾਸ ਸ਼ਰਮਾ, ਡੀ.ਸੀ.ਐਫ.ਏ ਸ੍ਰੀ ਅਲੋਕ ਪ੍ਰਭਾਕਰ ਅਤੇ ਸੁਪਰਡੰਟ ਸ੍ਰੀ ਬਲਦੇਵ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਸਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.