ਨਿਊਜ਼ ਡੈਸਕ: ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਠੀਕ ਨਹੀਂ ਚੱਲ ਰਹੇ ਹਨ। ਇਸ ਦੌਰਾਨ ਜਸਟਿਨ ਟਰੂਡੋ ਨੇ ਹੁਣ ਨਵਾਂ ਐਲਾਨ ਕੀਤਾ ਹੈ। ਦਰਅਸਲ ਜਸਟਿਨ ਟਰੂਡੋ ਨੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੇ ਭਾਰਤੀ ਪ੍ਰਵਾਸੀਆਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਲਿਖਿਆ, “ਅਸੀਂ ਕੈਨੇਡਾ ਵਿੱਚ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਘਟਾਉਣ ਜਾ ਰਹੇ ਹਾਂ।
We’re going to have fewer temporary foreign workers in Canada.
We’re bringing in stricter rules for companies to prove why they can’t hire Canadian workers first.
— Justin Trudeau (@JustinTrudeau) October 23, 2024
ਦੱਸ ਦੇਈਏ ਕਿ ਕੈਨੇਡਾ ਵਿੱਚ ਭਾਰਤੀ ਕਾਮੇ ਅਤੇ ਵਿਦਿਆਰਥੀ ਪਹਿਲਾਂ ਹੀ ਬਹੁਤ ਸੀਮਤ ਪਲੇਸਮੈਂਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਟਰੂਡੋ ਦੇ ਇਸ ਕਦਮ ਨਾਲ ਸਥਿਤੀ ਹੋਰ ਵੀ ਔਖੀ ਹੋ ਜਾਵੇਗੀ। ਇਹ ਵੀ ਦਸਣਾ ਬਣਦਾ ਹੈ ਕਿ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਵਰਕ ਪਰਮਿਟ ਦੀ ਮਿਆਦ 31 ਦਸੰਬਰ 2024 ਨੂੰ ਖਤਮ ਹੋਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕਰੀਬ 1.3 ਲੱਖ ਵਿਦਿਆਰਥੀਆਂ ਦੇ ਪਰਮਿਟ 31 ਨੂੰ ਖਤਮ ਹੋ ਜਾਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਦੇਸ਼ ਪਰਤਣਾ ਹੋਵੇਗਾ।ਇਸ ਸਥਿਤੀ ਦੇ ਖਿਲਾਫ ਬਰੈਂਪਟਨ ਵਿੱਚ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਜਿੱਥੇ ਉਹ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਦੇ ਵਿਸਥਾਰ ਦੀ ਮੰਗ ਕਰ ਰਹੇ ਹਨ। ਦੇਸ਼ ਨਿਕਾਲੇ ਦੇ ਡਰੋਂ 29 ਅਗਸਤ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਪੋਸਟ ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਿਊ.ਪੀ.) ਦੇ ਵਾਧੇ, ਸਥਾਈ ਨਿਵਾਸ ਲਈ ਢੁਕਵੀਂ ਨੀਤੀ ਅਤੇ ਸ਼ੋਸ਼ਣ ਦੇ ਖਿਲਾਫ ਆਪਣੀਆਂ ਮੰਗਾਂ ਰੱਖ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।