ਟਰੱਕ ਡਰਾਈਵਰਾਂ ਨੂੰ ਮਿਲਣ ਦਾ ਹਾਲੇ ਕੋਈ ਇਰਾਦਾ ਨਹੀਂ: ਟਰੂਡੋ

TeamGlobalPunjab
2 Min Read

ਓਟਵਾ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਰੱਕਰਾਂ ਦੇ ਕਾਫਲੇ ਨਾਲ ਫਿਲਹਾਲ ਮੁਲਾਕਾਤ ਕਰਨ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਸੋਮਵਾਰ ਨੂੰ ਇਹ ਟਿੱਪਣੀਆਂ ਉਦੋਂ ਕੀਤੀਆਂ, ਜਦੋਂ ਟਰੱਕਰਾਂ ਦਾ ਕਾਫਲਾ ਪਾਰਲੀਮੈਂਟ ਹਿੱਲ ‘ਤੇ ਖੜਾ ਸੀ। ਪ੍ਰਦਰਸ਼ਨਕਾਰੀਆਂ ਨੇ ਜਨਤਕ ਸਿਹਤ ਦੇ ਆਦੇਸ਼ਾਂ, ਟੀਕੇ ਦੇ ਆਦੇਸ਼ਾਂ ਨੂੰ ਖਤਮ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਟਰੂਡੋ ਦੇ ਅਸਤੀਫੇ ਦੀ ਮੰਗ ਵੀ ਕੀਤੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵੈਕਸੀਨ ਮੈਂਡੇਟ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਮਿਲਣ ਦਾ ਕੋਈ ਇਰਾਦਾ ਨਹੀਂ ਹੈ।

ਟਰੂਡੋ ਦਾ ਕਹਿਣਾ ਹੈ ਕਿ ਅਤੀਤ ‘ਚ ਉਹ ਰੈਲੀਆਂ ਦਾ ਹਿੱਸਾ ਬਣਦੇ ਰਹੇ ਹਨ, ਪਰ ਇਸ ਵਾਰ ਉਹ ਪ੍ਰਦਰਸ਼ਨਾਂ ਦਾ ਹਿੱਸਾ ਨਹੀਂ ਬਣਨਗੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਾਂ ਦੌਰਾਨ ਨਫਰਤ ਭਰੀ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਸਾਥੀ ਨਾਗਰਿਕਾਂ ਵਿਰੁੱਧ ਹਿੰਸਾ ਦਰਸ਼ਾਈ ਗਈ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਸਿਆਸਤਦਾਨਾਂ ਨੂੰ ਵੀ ਬਚਾਅ ਕਰਨ ਦੀ ਲੋੜ ਹੈ ਜੋ ਕਿ ਲੋਕਾਂ ਦੇ ਡਰ ਦਾ ਲਾਭ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਟਰੂਡੋ ਨੇ ਕਿਹਾ ਕਿ ਦੇਸ਼ਵਾਸੀ ਜਾਣਦੇ ਹਨ ਕਿ ਉਨ੍ਹਾਂ ਦਾ ਕੀ ਸਟੈਂਡ ਹੈ ਅਤੇ ਹੋਰ ਸਿਆਸਤਦਾਨਾਂ ਨੂੰ ਵੀ ਧਿਆਨ ਦੇਣ ਦੀ ਲੋੜ ਹੈ ਕਿ ਉਹ ਕਿਸ ਦੇ ਲਈ ਸਟੈਂਡ ਲੈ ਰਹੇ ਹਨ। ਹਾਲਾਂਕਿ ਟਰੂਡੋ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੇ ਲੋਕਾਂ ਦੇ ਹੱਕ ਦੇ ਵਿਰੁੱਧ ਨਹੀਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਦਾ ਹਿੱਸਾ ਬਣਨ ਵਾਲੇ ਜਿਹੜੇ ਲੋਕਾਂ ਨੂੰ ਲਗਦਾ ਹੋਵੇ ਕਿ ਗਲਤੀ ਕਰ ਬੈਠੇ ਹਨ ਉਹ ਬੇਝਿਜਕ ਆਪਣੇ ਘਰਾਂ ਨੂੰ ਵਾਪਿਸ ਪਰਤ ਜਾਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment