ਪਟਿਆਲਾ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

TeamGlobalPunjab
1 Min Read

ਪਟਿਆਲਾ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਨੇੜ੍ਹੇ ਕਬੱਡੀ ਟੂਰਨਾਮੈਂਟ ਕਲੱਬ ਦੇ ਮੁਖੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਮੰਗਲਵਾਰ ਰਾਤ ਲਗਭਗ 10:30 ਵਜੇ ਵਾਪਰੀ ਤੇ ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਹਰ ਸਾਲ ਪਿੰਡ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਂਦਾ ਸੀ ਅਤੇ ਕਬੱਡੀ ਟੂਰਨਾਮੈਂਟ ਕਲੱਬ ਦਾ ਮੁਖੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਹਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਨੇੜ੍ਹੇ ਬੀਤੀ ਰਾਤ ਨੌਜਵਾਨਾਂ ਵਿਚਾਲੇ ਝਗੜਾ ਚਲ ਰਿਹਾ ਸੀ, ਜਿਸ ਵਿਚਾਲੇ ਨਕਾਬਪੋਸ਼ਾਂ ਨੇ ਕਈ ਰਾਊਂਡ ਫਾਇਰ ਕੀਤੇ ਤੇ ਧਰਮਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਉਨ੍ਹਾਂ ਕਿਹਾ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment