ਤਰਨਤਾਰਨ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਕਬੱਡੀ ਖਿਡਾਰੀ ਦੀ ਗੋ.ਲੀ ਮਾਰ ਕੇ ਹੱ.ਤਿਆ ਕਰ ਦਿੱਤੀ ਗਈ ਹੈ।ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ। ਜੋ ਕਬੱਡੀ ਦਾ ਖਿਡਾਰੀ ਸੀ। ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੁਖਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨੋਨੀ ਕਬੱਡੀ ਦਾ ਖਿਡਾਰੀ ਸੀ ਅਤੇ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। 2 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ, ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਖੇਤਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਅਮਰੀਕ ਸਿੰਘ ਨੇ ਦੱਸਿਆ ਕਿ ਕ.ਤਲ ਦਾ ਕਾਰਨ ਪੁਰਾਣੀ ਰੰਜਿਸ਼ ਹੋ ਸਕਦੀ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਕੇ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।