ਹੱਡੀਆਂ ਦੀ ਮਜ਼ਬੂਤੀ ਦੇ ਨਾਲ-ਨਾਲ ਕੰਟਰੋਲ ‘ਚ ਰਹੇਗਾ ਕੋਲੈਸਟ੍ਰੋਲ, ਗਰਮੀਆਂ ‘ਚ ਖਾਓ ਕੱਕੜੀ

TeamGlobalPunjab
2 Min Read

ਨਿਊਜ਼ ਡੈਸਕ- ਗਰਮੀਆਂ ਦੀ ਸ਼ੁਰੂਆਤ ਲਗਭਗ ਹੋ ਚੁੱਕੀ ਹੈ। ਮੰਡੀ ਵਿੱਚ ਕੱਕੜੀ ਵੀ ਆਉਣਾ ਸ਼ੁਰੂ ਹੋ ਗਈ ਹੈ। ਜੇਕਰ ਤੁਸੀਂ ਬਿਮਾਰੀਆਂ ਤੋਂ ਦੂਰ ਰਹਿਣਾ ਚਾਹੁੰਦੇ ਹੋ। ਤਾਂ ਇਸ ਗਰਮੀ ‘ਚ ਕੱਕੜੀ ਦਾ ਜ਼ਿਆਦਾ ਸੇਵਨ ਕਰੋ। ਕਿਉਂਕਿ ਇਸ ਨੂੰ ਖਾਣ ਇੱਕ ਨਹੀਂ ਬਹੁਤ ਸਾਰੇ ਵੱਡੇ ਫਾਇਦੇ ਹਨ। ਹੱਡੀਆਂ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਕੋਲੈਸਟ੍ਰਾਲ ਨੂੰ ਕੰਟਰੋਲ ‘ਚ ਰੱਖਣ ‘ਚ ਕੱਕੜੀ ਦੀ ਖਾਸ ਭੂਮਿਕਾ ਹੁੰਦੀ ਹੈ। ਇਸ ਤੋਂ ਇਲਾਵਾ ਕੱਕੜੀ ਖਾਣ ਦੇ ਹੋਰ ਵੀ ਬਹੁਤ ਫਾਇਦੇ ਹਨ।

ਬਦਲਦੀ ਜੀਵਨ ਸ਼ੈਲੀ ਵਿੱਚ ਹੱਡੀਆਂ ਦੇ ਦਰਦ ਦੀ ਸ਼ਿਕਾਇਤ ਆਮ ਹੋ ਗਈ ਹੈ। ਜੇਕਰ ਤੁਹਾਨੂੰ ਵੀ ਹੱਡੀਆਂ ‘ਚ ਦਰਦ ਦੀ ਸ਼ਿਕਾਇਤ ਹੈ ਤਾਂ ਇਸ ਗਰਮੀ ‘ਚ ਕੱਕੜੀ ਦਾ ਜ਼ਿਆਦਾ ਸੇਵਨ ਕਰੋ। ਇਸ ਨੂੰ ਖਾਣ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ​​ਹੋਣਗੀਆਂ।

ਇਸ ਤੋਂ ਇਲਾਵਾ ਕੱਕੜੀ ਚਮੜੀ ਅਤੇ ਵਾਲਾਂ ਲਈ ਵੀ ਬਹੁਤ ਖਾਸ ਅਤੇ ਫਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਵਾਲਾਂ ਦਾ ਵਿਕਾਸ ਚੰਗਾ ਹੋਵੇਗਾ ਅਤੇ ਚਮੜੀ ਚਮਕਦਾਰ ਹੋਵੇਗੀ।

ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵੀ ਕੱਕੜੀ ਬਹੁਤ ਫਾਇਦੇਮੰਦ ਹੁੰਦੀ ਹੈ। ਜੇਕਰ ਤੁਸੀਂ ਵੀ ਕਬਜ਼ ਤੋਂ ਪੀੜਤ ਹੋ ਤਾਂ ਇਸ ਵਾਰ ਆਪਣੀ ਡਾਈਟ ‘ਚ ਕੱਕੜੀ ਨੂੰ ਜ਼ਰੂਰ ਸ਼ਾਮਲ ਕਰੋ।

- Advertisement -

ਬਲੱਡ ਪ੍ਰੈਸ਼ਰ ਨੂੰ ਸੰਤੁਲਿਤ ਰੱਖਣ ਦੇ ਨਾਲ-ਨਾਲ ਕੱਕੜੀ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ ‘ਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਕੱਕੜੀ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰੋ।

ਭਾਰ ਘਟਾਉਣ ਦੇ ਨਾਲ-ਨਾਲ ਕੱਕੜੀ ਕਿਡਨੀ ਦੀ ਸਮੱਸਿਆ ‘ਚ ਵੀ ਫਾਇਦੇਮੰਦ ਹੁੰਦੀ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੀ ਡਾਈਟ ‘ਚ ਕੱਕੜੀ ਨੂੰ ਜ਼ਰੂਰ ਸ਼ਾਮਲ ਕਰੋ। ਦੱਸ ਦੇਈਏ ਕਿ ਕੱਕੜੀ ਵਿੱਚ ਪਾਣੀ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਪੋਟਾਸ਼ੀਅਮ ਦੇ ਨਾਲ, ਇਹ ਸਰੀਰ ਵਿੱਚੋਂ ਯੂਰਿਕ ਐਸਿਡ ਅਤੇ ਗੁਰਦੇ ਦੀ ਅਸ਼ੁੱਧੀਆਂ ਨੂੰ ਦੂਰ ਕਰਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment