ਮਜੀਠਾ: ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਕਲਯੁੱਗੀ ਪੁੱਤ ਦਾ ਰੂਪ ਸਾਹਮਣੇ ਆਇਆ ਹੈ। ਮਜੀਠਾ ਤੋਂ ਥੋੜ੍ਹੀ ਦੂਰ ਪਿੰਡ ਪੰਧੇਰ ਕਲਾਂ ਵਿਖੇ ਅੱਧੀ ਰਾਤ ਨੂੰ ਇੱਕ ਨੌਜਵਾਨ ਨੇ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਹੀ ਮਾਤਾ-ਪਿਤਾ ਦਾ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ ਹੈ। ਥਾਣਾ ਮਜੀਠਾ ਦੀ ਪੁਲਿਸ ਵੱਲੋਂ ਉਕਤ ਨੋਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿੱਚ ਹੀ ਇੱਕ ਨੌਜਵਾਨ ਦੇ ਵਿਆਹ ਦੀ ਰਸਮ ਚੱਲ ਰਹੀ ਸੀ। ਦੇਰ ਰਾਤ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸੇ ਦੌਰਾਨ ਪ੍ਰਿਤਪਾਲ ਸਿੰਘ ਨਾਂ ਦਾ ਨੌਜਵਾਨ ਸ਼ਰਾਬ ਪੀ ਕੇ ਘਰ ਆਇਆ। ਉਹ ਫਿਰ ਜਾਗੋ ਕੋਲ ਜਾਣ ਦੀ ਜ਼ਿੱਦ ਕਰਨ ਲੱਗਾ। ਮਾਪਿਆਂ ਨੇ ਪੁੱਤ ਨੂੰ ਸ਼ਰਾਬ ਪੀ ਕੇ ਵਿਆਹ ਵਿੱਚ ਜਾਣ ‘ਤੋਂ ਰੋਕਿਆ , ਇਸ ਕਾਰਨ ਗੁੱਸੇ ‘ਚ ਆ ਕੇ ਨੌਜਵਾਨ ਨੇ ਮਾਂ-ਪਿਓ ਦਾ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਉਮਰ ਕਰੀਬ 70 ਸਾਲ ਵਜੋਂ ਹੋਈ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.