ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ‘ਚ ਕਮਲਾ ਹੈਰਿਸ ਨੇ ਚੁੱਕਿਆ ਅੱਤਵਾਦ ਦਾ ਮੁੱਦਾ

TeamGlobalPunjab
2 Min Read

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਦੌਰੇ ‘ਤੇ ਹਨ। ਇਸ ਦੌਰਾਨ ਬੀਤੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਦੀ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਾਫੀ ਸਫਲ ਰਹੀ ਅਤੇ ਇਸ ਮੁਲਾਕਾਤ ਵਿਚ ਅੱਤਵਾਦ ਦੇ ਮੁੱਦੇ ’ਤੇ ਪਾਕਿਸਤਾਨ ਨੂੰ ਬੇਨਕਾਬ ਕੀਤਾ ਗਿਆ।

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਖੁਦ ਮੰਨਿਆ ਕਿ ਪਾਕਿਸਤਾਨ ਦੀ ਧਰਤੀ ’ਤੇ ਕਈ ਅੱਤਵਾਦੀ ਸੰਗਠਨ ਸਰਗਰਮ ਹਨ। ਇਨ੍ਹਾਂ ਅੱਤਵਾਦੀਆਂ ਨੂੰ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਹੈ।

ਮੁਲਾਕਾਤ ਦੀ ਜਾਣਕਾਰੀ ਦਿੰਦੇ ਹੋਏ ਵਿਦੇਸ਼ੀ ਸਕੱਤਰ ਨੇ ਦੱਸਿਆ ਕਿ ਕਮਲਾ ਹੈਰਿਸ ਨੇ ਖੁਦ ਮੰਨਿਆ ਕਿ ਤਾਲਿਬਾਨ ਦੀ ਮਦਦ ਕਰਨ ਵਿਚ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਨੇ ਪਾਕਿਸਤਾਨ ਨੂੰ ਸਾਫ ਸ਼ਬਦਾਂ ਵਿਚ ਚਿਤਾਵਨੀ ਵੀ ਦਿੱਤੀ ਹੈ ਕਿ ਉਹ ਭਾਰਤ ਅਤੇ ਅਮਰੀਕਾ ਦੀ ਸੁਰੱਖਿਆ ਦੇ ਲਈ ਖ਼ਤਰਾ ਨਾ ਬਣੇ ਅਤੇ ਅਪਣੇ ਇੱਥੋਂ ਅੱਤਵਾਦ ਨੂੰ ਖਤਮ ਕਰੇ।

ਇਸ ਦੌਰਾਨ ਉਨ੍ਹਾਂ ਨੇ ਭਾਰਤ ਵਿਚ ਸਰਹੱਦ ਪਾਰ ਤੋਂ ਹੋ ਰਹੀ ਅੱਤਵਾਦੀ ਸਰਗਰਮੀਆਂ ’ਤੇ ਵੀ ਸਹਿਮਤੀ ਜਤਾਈ ਅਤੇ ਮੰਨਿਆ ਕਿ ਪਾਕਿਸਤਾਨ ਇਸ ਵਿਚ ਅੱਤਵਾਦੀਆਂ ਦੀ ਮਦਦ ਕਰ ਰਿਹਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਕਮਲਾ ਹੈਰਿਸ ਨਾਲ ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਮੁਲਾਕਾਤ ਸੀ।

Share This Article
Leave a Comment