ਕਮਲ ਕੌਰ ਕਤਲ ਮਾਮਲੇ ‘ਚ ਗ੍ਰਿਫ਼ਤਾਰ 2 ਨਿਹੰਗਾਂ ਨੂੰ ਅਦਾਲਤ ਨੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

Global Team
2 Min Read

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਨਿਹੰਗ ਸਿੰਘਾਂ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੂੰ ਬਠਿੰਡਾ ਦੀ ਅਦਾਲਤ ਨੇ 14 ਦਿਨਾਂ ਦੀ ਨਿਆਂਈ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੋਵੇਂ ਨੂੰ ਹੁਣ ਜੁਡੀਸ਼ੀਅਲ ਕਸਟਡੀ ਵਿੱਚ ਬਠਿੰਡਾ ਜੇਲ੍ਹ ਰਵਾਨਾ ਕੀਤਾ ਗਿਆ ਹੈ।

ਪੋਸਟਮਾਰਟਮ ਰਿਪੋਰਟ ਵਿੱਚ ਪਤਾ ਲੱਗਿਆ ਕਿ ਕਮਲ ਕੌਰ ਦੀ ਮੌਤ ਗਲਾ ਘੁੱਟਣ ਕਾਰਨ ਹੋਈ। ਜਾਂਚ ਦੌਰਾਨ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਪਹਿਚਾਣ ਹੋਈ ਹੈ, ਜੋ ਕਿ ਹਾਦਸੇ ਤੋਂ ਬਾਅਦ ਯੂਏਈ ਭੱਜ ਚੁੱਕਾ ਹੈ। ਉਸ ਦੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਯੂਏਈ ਅਧਿਕਾਰੀਆਂ ਨੂੰ ਡਿਪੋਰਟ ਕਾਰਵਾਈ ਲਈ ਦਸਤਾਵੇਜ਼ ਭੇਜੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ, ਕੰਚਨ ਨੂੰ ਕਾਰ ਪ੍ਰਮੋਸ਼ਨ ਦੇ ਨਾਂ ‘ਤੇ ਬਠਿੰਡਾ ਬੁਲਾਇਆ ਗਿਆ। ਜਿੱਥੇ ਉਨ੍ਹਾਂ ਨੇ ਕੰਚਨ ਦੀ ਇਓਨ ਕਾਰ ਮੁਰੰਮਤ ਲਈ ਇੱਕ ਗੈਰਾਜ ਵਿੱਚ ਲਾ ਦਿੱਤੀ ,ਜੋ ਦੇਰ ਰਾਤ ਤੱਕ ਠੀਕ ਹੋਈ। ਗੱਡੀ ਠੀਕ ਹੋਣ ਤੋਂ ਬਾਅਦ ਉਹ ਕੰਚਨ ਨੂੰ ਆਪਣੇ ਨਾਲ ਲੈ ਗਏ ਅਤੇ ਸੁੰਨਸਾਨ ਥਾਂ ‘ਤੇ ਲਿਜਾਕੇ ਉਸ ਦਾ ਉਦੋਂ ਤੱਕ ਗਲ ਘੁੱਟਿਆ ਗਿਆ, ਜਦੋਂ ਤੱਕ ਉਸ ਦੀ ਮੌਤ ਨੂੰ ਹੋ ਗਈ। ਮੁਲਾਜਮਾਂ ਨੇ ਕੰਚਨ ਕੁਮਾਰੀ ਦੀ ਲਾਸ਼ ਨੂੰ ਉਸੇ ਦੀ ਕਾਰ ਵਿੱਚ ਰੱਖ ਦਿੱਤਾ ,ਜਿਸ ਨੂੰ ਆਦੇਸ਼ ਹਸਪਤਾਲ ਦੇ ਨਜ਼ਦੀਕ ਪਾਰਕਿੰਗ ’ਚ ਪਾਰਕ ਕਰਕੇ ਫਰਾਰ ਹੋ ਗਏ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment