ਚੰਡੀਗੜ੍ਹ: ਅੱਜ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ’ਚ ਕਰੀਬ 36 ਥਾਵਾਂ ’ਤੇ ਦੋ ਘੰਟੇ ਰੇਲ ਪਟੜੀਆਂ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਦੁਪਹਿਰ 12:30 ਤੋਂ 2:30 ਵਜੇ ਤੱਕ ਚੱਲਿਆ। ਇਸ ਦੌਰਾਨ ਕਈ ਰੇਲਾਂ ਪ੍ਰਭਾਵਿਤ ਹੋਈਆਂ। ਇਸ ਹੜਤਾਲ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਜੰਮੂ ਮਾਰਗ ਪੂਰੀ ਤਰ੍ਹਾਂ ਪ੍ਰਭਾਵਿਤ ਰਹੇ।
ਅੱਜ ਸ਼ੰਭੂ ਸਰਹੱਦ ’ਤੇ ਵੀ ਕਿਸਾਨ ਰੇਲ ਪਟੜੀ ’ਤੇ ਬੈਠੇ ਸਨ। ਇਸ ਤੋਂ ਇਲਾਵਾ ਪਟਿਆਲਾ, ਲੁਧਿਆਣਾ, ਬਠਿੰਡਾ, ਫ਼ਿਰੋਜ਼ਪੁਰ ਵਿੱਚ ਕਿਸਾਨ ਪਟੜੀਆਂ ’ਤੇ ਬੈਠੇ ਰਹੇ। ਕਿਸਾਨਾਂ ਨੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹਨ। ਮਜਬੂਰੀ ਵਿੱਚ ਉਨ੍ਹਾਂ ਨੇ ਇਹ ਰਾਹ ਚੁਣਿਆ ਹੈ।
ਅੰਮ੍ਰਿਤਸਰ ’ਚ ਰੇਲ ਰੋਕੋ ਅੰਦੋਲਨ ’ਚ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ’ਦੇ ਬਿਆਨਾਂ ਨੂੰ ਲੈ ਕੇ ਕਿਹਾ ਕਿ ਜੇ ਲਖੀਮਪੁਰ ਕਾਂਡ ਵਿੱਚ ਬਿੱਟੂ ਦੇ ਸਾਥੀਆਂ ਦੀ ਮੌਤ ਹੋ ਜਾਂਦੀ ਤਾਂ ਉਨ੍ਹਾਂ ਦਾ ਕੀ ਹਾਲ ਹੋਣਾ ਸੀ? ਉਨ੍ਹਾਂ ਕੰਗਨਾ ਕਿਹਾ ਕੰਗਨਾ ਮੂਰਖ ਹੈ। ਕੰਗਨਾ ਅਤੇ ਬਿੱਟੂ ਕੇਂਦਰ ਅਤੇ ਭਾਜਪਾ ਨੇਤਾਵਾਂ ਦੇ ਇਸ਼ਾਰੇ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਵਣ ਸਿੰਘ ਨੇ ਕਿਹਾ ਕਿ ਜੇ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਮਿਸ਼ਨ ਏਜੰਟਾਂ ਅਤੇ ਮਜ਼ਦੂਰ ਜਥੇਬੰਦੀਆਂ ਦੀਆਂ ਮੰਗਾਂ ਨੂੰ ਸਮੇਂ ਸਿਰ ਮੰਨ ਕੇ ਹੜਤਾਲ ਖ਼ਤਮ ਨਾ ਕੀਤੀ ਤਾਂ ਕਿਸਾਨ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।