ਚੰਡੀਗੜ੍ਹ: ਕੰਗਨਾ ਰਣੌਤ ਦੀ ਕਾਫੀ ਉਡੀਕੀ ਜਾ ਫਿਲਮ ‘ਐਮਰਜੈਂਸੀ’ 17 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਪਰ ਇਸ ਦੇ ਵਿਵਾਦ ਅਜੇ ਵੀ ਰੁਕ ਨਹੀਂ ਰਹੇ ਹਨ। ਬੰਗਲਾਦੇਸ਼ ‘ਚ ਜਿੱਥੇ ‘ਐਮਰਜੈਂਸੀ’ ‘ਤੇ ਪਾਬੰਦੀ ਲੱਗੀ ਹੋਈ ਹੈ, ਉਥੇ ਦੇਸ਼ ‘ਚ ਵੀ ਇਸ ਦਾ ਵਿਰੋਧ ਕਰਨ ਵਾਲੇ ਲੋਕ ਘੱਟ ਨਹੀਂ ਹਨ। ਪੰਜਾਬ ‘ਚ ਲੋਕਾਂ ਦੇ ਭਾਰੀ ਵਿਰੋਧ ਤੋਂ ਬਾਅਦ ਹੁਣ ਸੂਬੇ ‘ਚ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਗਈ ਹੈ।
ਹੁਣ ਕੰਗਨਾ ਨੇ ਇੱਕ ਵੀਡੀਓ ਸਾਂਝੀ ਕਰਕੇ ਫਿਲਮ ਨਾ ਲੱਗਣ ਉਤੇ ਆਪਣੀ ਭਾਵਨਾ ਸਾਂਝੀ ਕੀਤੀ ਹੈ ਅਤੇ ਕਿਹਾ, ‘ਮੈਂ ਤੁਹਾਡਾ ਸਾਰਿਆਂ ਦਾ ਦਿਲ ਤੋਂ ਧੰਨਵਾਦ ਕਰਦੀ ਹਾਂ ਕਿ ਤੁਸੀਂ ਸਾਰਿਆਂ ਨੇ ਸਾਡੀ ਫਿਲਮ ਨੂੰ ਇੰਨਾ ਪਿਆਰ ਦਿੱਤਾ ਅਤੇ ਸਨਮਾਨ ਦਿੱਤਾ। ਸਾਡੇ ਕੋਲ ਸ਼ਬਦ ਨਹੀਂ ਹਨ ਇਸ ਨੂੰ ਵਿਅਕਤ ਕਰਨ ਲਈ। ਪਰ ਮੇਰੇ ਦਿਲ ਵਿੱਚ ਅਜੇ ਵੀ ਦਰਦ ਹੈ, ਪੰਜਾਬ…ਇੰਡਸਟਰੀ ਵਿੱਚ ਕਿਹਾ ਜਾਂਦਾ ਸੀ ਕਿ ਪੰਜਾਬ ਵਿੱਚ ਮੇਰੀਆਂ ਫਿਲਮਾਂ ਸਭ ਤੋਂ ਚੰਗਾ ਪ੍ਰੋਫਾਰਮ ਕਰਦੀਆਂ ਹਨ ਅਤੇ ਅੱਜ ਇੱਕ ਦਿਨ ਹੈ, ਜਦੋਂ ਪੰਜਾਬ ਵਿੱਚ ਮੇਰੀ ਫਿਲਮ ਨੂੰ ਰਿਲੀਜ਼ ਹੀ ਨਹੀਂ ਹੋਣ ਦਿੱਤਾ ਗਿਆ ਹੈ, ਇਸ ਤਰ੍ਹਾਂ ਦੇ ਹਮਲੇ ਕੈਨੇਡਾ ਵਿੱਚ ਵੀ ਕੀਤੇ ਗਏ ਹਨ, ਕੁੱਝ ਚੋਣਵੇਂ ਲੋਕਾਂ ਨੇ ਅੱਗ ਲਾਈ ਹੋਈ ਹੈ ਅਤੇ ਇਸ ਅੱਗ ਵਿੱਚ ਮੈਂ ਅਤੇ ਤੁਸੀਂ ਜਲ ਰਹੇ ਹਾਂ।’
ਅਦਾਕਾਰਾ ਨੇ ਅੱਗੇ ਕਿਹਾ, ‘ਦੋਸਤੋ, ਮੇਰੀ ਫਿਲਮ, ਮੇਰੇ ਵਿਚਾਰ ਅਤੇ ਮੇਰਾ ਦੇਸ਼ ਪ੍ਰਤੀ ਕੀ ਪਿਆਰ ਹੈ, ਉਹ ਇਸ ਫਿਲਮ ਵਿੱਚ ਪ੍ਰਦਰਸ਼ਿਤ ਹੁੰਦਾ ਹੈ, ਤੁਸੀਂ ਇਹ ਫਿਲਮ ਖੁਦ ਦੇਖ ਕੇ ਨਿਰਣਾ ਕਰੋ ਕਿ ਇਹ ਫਿਲਮ ਜੋੜਦੀ ਹੈ ਜਾਂ ਤੋੜਦੀ ਹੈ। ਮੈਂ ਬਸ ਹੋਰ ਨਹੀਂ ਕਹਾਂਗੀ।’
Immense gratitude 🇮🇳
Emergency in cinemas now 🇮🇳 pic.twitter.com/B3E7Bxe4Po
— Kangana Ranaut (@KanganaTeam) January 20, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।