ਨਿਊਜ਼ ਡੈਸਕ: ਕੰਗਨਾ ਰਣੌਤ ਆਪਣੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ। ਇਸ ਫਿਲਮ ‘ਚ ਬਾਲੀਵੁੱਡ ਦੀ ਕੁਈਨ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਪਹਿਲਾਂ ਇਹ ਫਿਲਮ ਨਵੰਬਰ 2023 ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋਣੀ ਸੀ ਪਰ ਇਸ ਦੌਰਾਨ ਇਸ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਸੀ। ਹਾਲਾਂਕਿ, ਹੁਣ ਆਖਿਰਕਾਰ ਅਦਾਕਾਰਾ ਨੇ ਫਿਲਮ ਦੇ ਨਵੇਂ ਪੋਸਟਰ ਦੇ ਨਾਲ ‘ਐਮਰਜੈਂਸੀ’ ਦੀ ਅਧਿਕਾਰਤ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।
ਦਸ ਦਈਏ ਕਿ ‘ਐਮਰਜੈਂਸੀ’ ਇੱਕ ਸਿਆਸੀ ਡ੍ਰਾਮਾ ਫਿਲਮ ਹੈ। ਇਸ ਫਿਲਮ ‘ਚ ਕੰਗਨਾ ਰਣੌਤ ਨੇ ਭਾਰਤ ਦੀ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ‘ਚ ਸ਼ਾਮਿਲ ਹੋਣ ਤੋਂ ਬਾਅਦ ਕੰਗਨਾ ਰਣੌਤ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅਦਾਕਾਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ‘ਐਮਰਜੈਂਸੀ’ ਦਾ ਨਵਾਂ ਪੋਸਟਰ ਜਾਰੀ ਕਰਕੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੰਗਨਾ ਰਣੌਤ ਨੇ ਲਿਖਿਆ, “ਭਾਰਤ ਦੇ ਸਭ ਤੋਂ ਕਾਲੇ ਸਮੇਂ ਦੇ ਪਿੱਛੇ ਦੀ ਕਹਾਣੀ ਨੂੰ ਉਜਾਗਰ ਕਰੋ। 14 ਜੂਨ, 2024 ਨੂੰ ਐਮਰਜੈਂਸੀ ਗਵਾਹ ਹੈ ਕਿ ਇਤਿਹਾਸ ਦੀ ਰੌਬਦਾਰ ਮਿਜ਼ਾਜ਼ ਵਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਥੀਏਟਰਾਂ ਵਿੱਚ ਗਰਜ ਰਹੀ ਹੈ।” “14 ਜੂਨ, 2024 ਨੂੰ ਸਿਨੇਮਾਘਰਾਂ ਵਿੱਚ ਐਮਰਜੈਂਸੀ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।