Home / News / ਕੰਗਨਾ ਦਾ ਵਿਵਾਦਤ ਬਿਆਨ ਕਿਹਾ, ‘ਇੰਦਰਾ ਗਾਂਧੀ ਨੇ ਖਾਲਿਸਤਾਨੀਆਂ ਨੂੰ ਮੱਛਰਾਂ ਵਾਂਗ ਕੁਚਲਿਆ ਸੀ’, ਮੁਕਦਮਾ ਦਰਜ

ਕੰਗਨਾ ਦਾ ਵਿਵਾਦਤ ਬਿਆਨ ਕਿਹਾ, ‘ਇੰਦਰਾ ਗਾਂਧੀ ਨੇ ਖਾਲਿਸਤਾਨੀਆਂ ਨੂੰ ਮੱਛਰਾਂ ਵਾਂਗ ਕੁਚਲਿਆ ਸੀ’, ਮੁਕਦਮਾ ਦਰਜ

ਨਵੀਂ ਦਿੱਲੀ : ਦਿੱਲੀ ਸਿੱਖੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਖਿਲਾਫ ਮੁਕਦਮਾ ਦਰਜ ਕਰਵਾਇਆ ਹੈ। ਕਮੇਟੀ ਵਲੋਂ ਜਾਰੀ ਬਿਆਨ ਮੁਤਾਬਕ ਕੰਗਨਾ ਰਣੌਤ ਵਲੋਂ ਇੰਸਟਾਗ੍ਰਾਮ ‘ਤੇ ਵਿਵਾਦਿਤ ਬਿਆਨ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਦਿੱਲੀ ਦੇ ਮੰਦਰ ਮਾਰਗ ਥਾਣਾ ਦੇ ਸਾਈਬਰ ਸੈੱਲ ‘ਚ ਕੇਸ ਦਰਜ ਕਰਵਾਇਆ ਗਿਆ ਹੈ।

ਕਮੇਟੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਨੇ ਜਾਣਬੁਝ ਕੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ‘ਖਾਲਿਸਤਾਨੀ ਅੰਦੋਲਨ ਦੱਸਿਆ ਹੈ। ਪ੍ਰਧਾਨ ਮੰਤਰੀ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੰਗਨਾ ਨੇ ਲਿਖਿਆ ਕਿ, ‘ਖਾਲਿਸਤਾਨੀ ਅੱਤਵਾਦੀ ਅੱਜ ਸਰਕਾਰ ਦੇ ਹੱਥ ਮਰੋੜ ਰਹੇ ਹਨ,ਪਰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇੰਦਰਾ ਗਾਂਧੀ ਨੇ ਖਾਲਿਸਤਾਨੀਆਂ ਨੂੰ ਮੱਛਰਾਂ ਵਾਂਗ ਕੁਚਲਿਆ ਸੀ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਖਾਲਿਸਤਾਨੀਆਂ ਨੂੰ ਆਪਣੀ ਜੁੱਤੀ ਹੇਠ ਕੁਚਲਿਆ ਸੀ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕਿੰਨਾ ਵੀ ਦਰਦ ਹੋਇਆ ਹੋਵੇਗਾ ਪਰ ਉਨ੍ਹਾਂ ਨੇ ਦੇਸ਼ ਦੇ ਟੁਕੜੇ ਨਹੀਂ ਹੋਣ ਦਿੱਤੇ। ਅੱਜ ਵੀ ਉਹ ਦੇ ਨਾਂ ਤੋਂ ਕੰਬਦੇ ਹਨ, ਉਨ੍ਹਾਂ ਨੂੰ ਉਸੇ ਗੁਰੂ ਦੀ ਲੋੜ ਹੈ।’

ਕੰਗਨਾ ਰਣੌਤ ਦੀ ਇਸ ਟਿੱਪਣੀ ਤੋਂ ਬਾਅਦ ਸਿੱਖ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੰਗਨਾ ਰਣੌਤ ਪਦਮ ਸ਼੍ਰੀ ਪੁਰਸਕਾਰ ਦੀ ਹੱਕਦਾਰ ਨਹੀਂ ਹੈ। ਕੰਗਨਾ ਨੂੰ ਮਾਨਸਿਕ ਹਾਲਤ ਠੀਕ ਨਹੀਂ ਹੈ ਉਸਨੂੰ ਮੈਂਟਲ ਹਸਪਤਾਲ ‘ਚ ਭਰਤੀ ਕਰਾਉਣਾ ਚਾਹੀਦਾ ਹੈ ਜਾਂ ਜੇਲ੍ਹ ਭੇਜ ਦੇਣਾ ਚਾਹੀਦਾ ਹੈ।

Check Also

ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਨੇ ਖੱਟਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ …

Leave a Reply

Your email address will not be published. Required fields are marked *