ਕੰਗਨਾ ਰਣੌਤ ਨੇ ਫਿਰ ਦਿਲਜੀਤ ਦੋਸਾਂਝ ਨੂੰ ਲਿਆ ਨਿਸ਼ਾਨੇ ‘ਤੇ

Rajneet Kaur
2 Min Read

ਨਿਊਜ਼ ਡੈਸਕ: ਬਾਲੀਵੁੱਡ  ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਮੁੜ ਦਿਲਜੀਤ ਦੋਸਾਂਝ ਨੂੰ ਨਿਸ਼ਾਨੇ ‘ਤੇ ਲਿਆ ਹੈ। ਦਰਅਸਲ, ਹਾਲ ਹੀ ਵਿੱਚ ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਪੁਲਿਸ ਦੀ ਕਾਰਵਾਈ ਦੌਰਾਨ ਕੰਗਨਾ ਨੇ ਗਾਇਕ-ਅਦਾਕਾਰ ਦਿਲਜੀਤ ਨੂੰ ਇਕ ਪੋਸਟ ਰਾਹੀਂ ਚੇਤਾਵਨੀ ਦਿੱਤੀ ਹੈ। ਉਸਨੇ ਫੂਡ ਡਿਲੀਵਰੀ ਪਾਰਟਨਰ Swiggy India ਦਾ ਇੱਕ ਸਕ੍ਰੀਨਸ਼ੌਟ ਸਾਂਝਾ ਕੀਤਾ ਅਤੇ ਸਿੱਧੇ ਤੌਰ ‘ਤੇ ਦਿਲਜੀਤ ਦੀ ਗ੍ਰਿਫਤਾਰੀ ਬਾਰੇ ਗੱਲ ਕੀਤੀ। ਉਸ ਦਾ ਕਹਿਣਾ ਹੈ ਕਿ ਹੁਣ ਦੇਸ਼ ਨੂੰ ਧੋਖਾ ਦੇਣ ਜਾਂ ਤੋੜਨ ਦੀ ਕੋਸ਼ਿਸ਼ ਕਰਨੀ ਮਹਿੰਗੀ ਪਵੇਗੀ।

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਚੱਲ ਰਹੇ ਮਸ਼ਹੂਰ ਮੀਮ ਦੀ ਮਿਸਾਲ ਦਿੰਦੇ ਹੋਏ ਉਸ ਨੇ ਲਿਖਿਆ, ਦਿਲਜੀਤ ਜੀ ‘ਪੁਲਿਸ ਆ ਗਈ ਪੁਲਿਸ ।’ ਕੰਗਨਾ ਨੇ ਟਵਿੱਟਰ ਅਤੇ ਇੰਸਟਾਗ੍ਰਾਮ ’ਤੇ ਪੋਸਟ ਸ਼ੇਅਰ ਕੀਤੀ ਹੈ।ਇਸ ਵਿੱਚ ਕਈ ਤਰ੍ਹਾਂ ਦੀਆਂ ਦਾਲਾਂ ਦਿਖਾਈਆਂ ਗਈਆਂ ਸਨ, ਜਿਨ੍ਹਾਂ ਉੱਤੇ ‘ਪਲਸ ਆਈ ਪਲਸ’ ਲਿਖਿਆ ਹੋਇਆ ਸੀ। ਉਸ ਨੇ ਆਪਣੇ ਟਵੀਟ ‘ਚ ਦਿਲਜੀਤ ਨੂੰ ਟੈਗ ਕਰਦੇ ਹੋਏ ਲਿਖਿਆ ‘ਬਸ ਕਹਿ ਰਹੀ ਹਾਂ’।

ਉਸ ਨੇ ਇੰਸਟਾਗ੍ਰਾਮ ਸਟੋਰੀਜ਼ ਵਿੱਚ ਇੱਕ   ਸਟਿੱਕਰ ਵੀ ਜੋੜਿਆ, ਜਿਸ ਵਿੱਚ ਸਲੀਬ ਲੱਗੀ ਹੋਈ ਸੀ। ਇਸ ਪੋਸਟ ‘ਚ ਕੰਗਨਾ ਨੇ ਲਿਖਿਆ, ਦਿਲਜੀਤ ਦੋਸਾਂਝ ਜੀ ਪੁਲਸ ਆ ਗਈ ਪੁਲਸ।’ਇਕ ਹੋਰ ‘ਚ ਕੰਗਨਾ ਨੇ ਲਿਖਿਆ, ‘ਗਰਮਖਿਆਲੀਆਂ ਦਾ ਸਮਰਥਨ ਕਰਨ ਵਾਲੇ ਸਾਰੇ ਯਾਦ ਹੈ ਅਗਲਾ ਨੰਬਰ ਤੁਹਾਡਾ ਹੈ, ਪੋਲ ਆ ਚੁੱਕੀ, ਇਹ ਉਹ ਸਮਾਂ ਨਹੀਂ ਹੈ, ਜਦੋਂ ਕੋਈ ਕੁਝ ਵੀ ਕਰਦਾ ਸੀ, ਦੇਸ਼ ਨਾਲ ਗੱਦਾਰੀ ਕਰਦਾ ਸੀ ਜਾਂ ਦੇਸ਼ ਨੂੰ ਟੁਕੜੇ-ਟੁਕੜੇ ਕਰਨ ਦੀ ਕੋਸ਼ਿਸ਼ ਕਰਦਾ ਸੀ। ਹੁਣ ਇਹ ਮਹਿੰਗਾ ਪਵੇਗਾ। ਪੋਲ  ਆ ਚੁੱਕੀ ਹੈ।’

- Advertisement -

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment