ਕੰਗਨਾ ਰਣੌਤ 2024 ‘ਚ ਲੜੇਗੀ ਲੋਕ ਸਭਾ ਚੋਣ!

Global Team
3 Min Read

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ 2024 ‘ਚ ਲੋਕ ਸਭਾ ਚੋਣ ਲੜ ਸਕਦੀ ਹੈ। ਹੁਣ ਉਸ ਦੇ ਪਿਤਾ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕੰਗਨਾ ਲੋਕ ਸਭਾ ਚੋਣ ਲੜਨ ਲਈ ਤਿਆਰ ਹੈ। ਖਬਰਾਂ ਮੁਤਾਬਕ ਅਦਾਕਾਰਾ ਦੇ ਪਿਤਾ ਨੇ ਕਿਹਾ ਕਿ ਭਾਜਪਾ ਨੇ ਫੈਸਲਾ ਕਰਨਾ ਹੈ ਕਿ ਉਨ੍ਹਾਂ ਦੀ ਬੇਟੀ ਕਿੱਥੋਂ ਚੋਣ ਲੜੇਗੀ। ਕੰਗਨਾ ਰਣੌਤ ਦੇ ਪਿਤਾ ਅਮਰਦੀਪ ਰਣੌਤ ਨੇ ਕਿਹਾ ਕਿ ਕੰਗਨਾ ਭਾਜਪਾ ਦੀ ਟਿਕਟ ‘ਤੇ ਹੀ ਚੋਣ ਲੜੇਗੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਹੜੀ ਸੀਟ ਤੋਂ ਖੜ੍ਹੇਗੀ ਤਾਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਪਾਰਟੀ ਕਰੇਗੀ।

ਕੰਗਨਾ ਰਣੌਤ ਨੇ ਦੋ ਦਿਨ ਪਹਿਲਾਂ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਅਦਾਕਾਰਾ ਦੇ ਕੁੱਲੂ ਸਥਿਤ ਘਰ ‘ਤੇ ਹੋਈ। ਮੀਟਿੰਗ ਤੋਂ ਬਾਅਦ ਅਜਿਹੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ ਕਿ ਕੰਗਨਾ ਨੂੰ ਲੋਕ ਸਭਾ ਚੋਣਾਂ ‘ਚ ਬੀਜੇਪੀ ਤੋਂ ਟਿਕਟ ਮਿਲ ਸਕਦੀ ਹੈ। ਹੁਣ ਉਸ ਦੇ ਪਿਤਾ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਇਸ ਬਾਰੇ ਅਦਾਕਾਰਾ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੰਗਨਾ ਦੀ ਚੋਣ ਤਿਆਰੀਆਂ ਹਾਲੇ ਸ਼ੁਰੂਆਤੀ ਪੜਾਅ ‘ਚ ਹਨ ਅਤੇ ਕੁਝ ਦਿਨਾਂ ਬਾਅਦ ਉਹ ਖੁਦ ਇਸ ਦਾ ਐਲਾਨ ਕਰੇਗੀ।

ਇਹ ਵੀ ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਨੇ ਕੁਝ ਦਿਨ ਪਹਿਲਾਂ ਆਰ.ਐੱਸ.ਐੱਸ. ਦੀ ਤਾਰੀਫ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਦੇਸ਼ ਲਈ ਬਹੁਤ ਕੁਝ ਕੀਤਾ ਹੈ ਅਤੇ ਅੱਜ ਵੀ ਦੇਸ਼ ਨੂੰ ਇਕਜੁੱਟ ਕਰਨ ਲਈ ਕੰਮ ਕਰ ਰਹੀ ਹੈ। ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ‘ਚ ਆਯੋਜਿਤ ਇੱਕ ਪ੍ਰੋਗਰਾਮ ‘ਚ ਉਨ੍ਹਾਂ ਕਿਹਾ, ‘ਮੇਰੀ ਕ੍ਰਾਂਤੀਕਾਰੀ ਵਿਚਾਰਧਾਰਾ ਆਰਐੱਸਐੱਸ ਨਾਲ ਮੇਲ ਖਾਂਦੀ ਹੈ। ਇਸ ਲਈ ਮੈਂ ਇਸ ਦੇਸ਼ ਭਗਤ ਸੰਸਥਾ ਦੇ ਕੰਮਕਾਜ ਤੋਂ ਪ੍ਰਭਾਵਿਤ ਹਾਂ। ਰਣੌਤ ਨੇ ਕਿਹਾ ਕਿ ਆਰਐਸਐਸ ਨੇ ਦੇਸ਼ ਨੂੰ ਇਕਜੁੱਟ ਕਰਨ ਦਾ ਕੰਮ ਕੀਤਾ ਹੈ। ਜਦੋਂ ਤੋਂ ਸਿੱਖਿਅਤ ਲੋਕ ਸੱਤਾ ਵਿੱਚ ਆਏ ਤਾਂ ਜੋ ਕੰਮ 70 ਸਾਲਾਂ ਵਿੱਚ ਨਹੀਂ ਹੋ ਸਕੇ, ਉਹ ਸਿਰਫ਼ 8 ਤੋਂ 10 ਸਾਲਾਂ ਵਿੱਚ ਹੋ ਗਏ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment