ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਤੋਂ ਕਲੀਨ ਚਿੱਟ ਮਿਲ ਗਈ ਹੈ। ਇਹ ਫਿਲਮ ਹੁਣ ਰਿਲੀਜ਼ ਲਈ ਤਿਆਰ ਹੈ। ਕੰਗਨਾ ਦੀ ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦਾਂ ‘ਚ ਫਸੀ ਹੋਈ ਸੀ। ਪਰ ਹੁਣ ਰਿਲੀਜ਼ ਦਾ ਰਾਹ ਪੱਧਰਾ ਹੋ ਗਿਆ ਹੈ। ਅਦਾਕਾਰਾ ਨੇ ਦੱਸਿਆ ਕਿ ਉਨ੍ਹਾਂ ਦੀ ਫਿਲਮ ਨੂੰ ਸੈਂਸਰ ਸਰਟੀਫਿਕੇਟ ਮਿਲ ਗਿਆ ਹੈ। ਹਾਲਾਂਕਿ ਫਿਲਮ ਦੀ ਰਿਲੀਜ਼ ਡੇਟ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਅਸੀਂ ਜਲਦ ਹੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਾਂਗੇ। ਮੈਂ ਤੁਹਾਡੀ ਉਡੀਕ ਅਤੇ ਸਮਰਥਨ ਲਈ ਧੰਨਵਾਦੀ ਹਾਂ।
We are glad to announce we have received the censor certificate for our movie Emergency, we will be announcing the release date soon. Thank you for your patience and support 🇮🇳
— Kangana Ranaut (@KanganaTeam) October 17, 2024
- Advertisement -
ਕੰਗਨਾ ਦੀ ਫਿਲਮ ਪਹਿਲਾਂ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ। ਪਰ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਇਸ ਦੀ ਰਿਹਾਈ ਟਾਲ ਦਿੱਤੀ ਗਈ ਸੀ। ਫਿਲਮ ਦਾ ਟ੍ਰੇਲਰ 14 ਅਗਸਤ ਨੂੰ ਸਾਹਮਣੇ ਆਇਆ ਸੀ, ਉਦੋਂ ਤੋਂ ਹੀ ਫਿਲਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਪੰਜਾਬ ਵਿਚ ਇਸ ਫਿਲਮ ਦੇ ਖਿਲਾਫ ਪ੍ਰਦਰਸ਼ਨ ਹੋਏ ਅਤੇ ਇਸ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।