ਸਿੱਖਾਂ ’ਤੇ ਟਿੱਪਣੀਆਂ ਕਰਨ ਦੇ ਮਾਮਲੇ ’ਚ ਦਿੱਲੀ ਵਿਧਾਨ ਸਭਾ ਕਮੇਟੀ ਨੇ ਕੰਗਨਾ ਰਣੌਤ ਨੂੰ ਕੀਤਾ ਤਲਬ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਕਥਿਤ ਨਫ਼ਰਤ ਵਾਲੀ ਪੋਸਟ ਦੇ ਮਾਮਲੇ ਵਿੱਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਕਮੇਟੀ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਸਿੱਖਾਂ ‘ਤੇ ਕਥਿਤ ਟਿੱਪਣੀਆਂ ਕਰਨ ਦੇ ਮਾਮਲੇ ’ਚ 6 ਦਸੰਬਰ ਨੂੰ ਤਲਬ ਕੀਤਾ ਹੈ।

ਦੱਸਣਯੋਗ ਹੈ ਕਿ ਸਿੱਖ ਭਾਈਚਾਰੇ ਖਿਲਾਫ ਸੋਸ਼ਲ ਮੀਡੀਆ ‘ਤੇ ਪਾਈ ਗਈ ਇੱਕ ਪੋਸਟ ਵਿੱਚ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕਰਨ ‘ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਦੇ ਖਾਰ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਦਮਦਮੀ ਟਕਸਾਲ ਵਲੋਂ ਜਾਰੀ ਬਿਆਨ ਵਿੱਚ ਦੱਸਿਆ ਕਿ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੇ ਅਗਵਾਈ ਵਿੱਚ ਸ਼੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੰਧੂ ਨਿਵਾਸੀ ਮੁਲੁਡ ਮੁੰਬਈ ਵੱਲੋਂ ਦਰਜ ਕਰਵਾਈ ਗਈ ਐੱਫ.ਆਈ.ਆਰ. ਕ੍ਰਮਾਂਕ 253 ਵਿੱਚ ਕੰਗਨਾ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਧਾਰਾ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਖ ਸਮੁਦਾਏ ਦੇ ਲੋਕਾਂ ਨੇ ਕੰਗਨਾ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਵੀ ਕੀਤਾ।

Share this Article
Leave a comment