ਨਿਊਜ਼ ਡੈਸਕ: ਕੋਰੋਨਾ ਵਾਇਰਸ ਕੋਵਿਡ 19 ਪਾਜ਼ਿਟਿਵ ਬਾਲੀਵੁਡ ਸਿੰਗਰ ਕਨਿਕਾ ਕਪੂਰ ਨੂੰ ਆਖਿਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕਾ ਦਾ ਛੇਵਾਂ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।
ਕੋਰੋਨਾ ਵਾਇਰਸ ਨਾਲ ਸੰਕਰਮਣ ਦੀ ਪੁਸ਼ਟੀ ਹੋਣ ਤੋਂ ਬਾਅਦ ਕਨਿਕਾ ਲਗਭਗ 20 ਦਿਨਾਂ ਤੋਂ ਲਖਨਊ ਦੇ ਸੰਜੈ ਗਾਂਧੀ ਪੀਜੀਆਈ ਹਸਪਤਾਲ ਵਿੱਚ ਭਰਤੀ ਸਨ। ਕਨਿਕਾ ਦਾ ਇਹ ਲਗਾਤਾਰ ਦੂਜਾ ਟੈਸਟ ਹੈ, ਜੋ ਨੈਗੇਟਿਵ ਆਇਆ ਹੈ, ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਛੁੱਟੀ ਦੇਣ ਦਾ ਫੈਸਲਾ ਲਿਆ ਗਿਆ ਸੀ।
ਖਬਰਾਂ ਮੁਤਾਬਕ, ਕਨਿਕਾ ਦਾ ਛੇਵਾਂ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਸੰਜੈ ਗਾਂਧੀ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਕਨਿਕਾ ਕਪੂਰ 9 ਮਾਰਚ ਨੂੰ ਲੰਦਨ ਤੋਂ ਭਾਰਤ ਪਰਤੀ ਸਨ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਈ ਪਾਰਟੀ ਅਤੇ ਸਮਾਗਮਾਂ ਵਿੱਚ ਹਿੱਸਾ ਲਿਆ ਸੀ। ਉਸ ਤੋਂ ਬਾਅਦ ਉਨ੍ਹਾਂ ਦੀ ਕਾਫ਼ੀ ਆਲੋਚਨਾ ਹੋਈ ਸੀ ਅਤੇ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ 20 ਮਾਰਚ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।


 
		