ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ ਪ੍ਰੋਟੈਕਸ਼ਨ ਚਾਈਲਡ ਰਾਈਟਸ ਐਕਟ, 2005 ਅਧੀਨ ਰਾਜ ਸਰਕਾਰ ਦੁਆਰਾ ਅਧਿਸੂਚਿਤ ਨਿਯਮਾਂ ਅਨੁਸਾਰ ਲਾਗੂ ਹੋਣਗੀਆਂ।

ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 19 ਜਨਵਰੀ 2023 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।

Share this Article
Leave a comment