ਨਿਊਜ਼ ਡੈਸਕ: ਕਾਮੇਡੀਅਨ ਅਤੇ ਐਕਟਰ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਧਮਕੀ ਭਰੀ ਈਮੇਲ ਭੇਜੀ ਗਈ ਹੈ। ਇਹ ਈਮੇਲ ਕਥਿਤ ਤੌਰ ‘ਤੇ ਪਾਕਿਸਤਾਨ ਤੋਂ ਭੇਜੀ ਗਈ ਹੈ। ਇਨ੍ਹਾਂ ਦੋਵਾਂ ਸਿਤਾਰਿਆਂ ਤੋਂ ਇਲਾਵਾ ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ ਨੂੰ ਵੀ ਧਮ.ਕੀਆਂ ਮਿਲੀਆਂ ਹਨ। ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ।
ਪੁਲਿਸ ਨੇ ਅਭਿਨੇਤਾ ਰਾਜਪਾਲ ਯਾਦਵ, ਕਾਮੇਡੀਅਨ ਕਪਿਲ ਸ਼ਰਮਾ, ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ ਨੂੰ ਧਮ.ਕੀ ਭਰੇ ਈਮੇਲ ਦੇ ਮਾਮਲੇ ਵਿੱਚ FIR ਦਰਜ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਸਿਤਾਰਿਆਂ ਨੂੰ ਈਮੇਲ ਭੇਜਣ ਵਾਲੇ ਵਿਅਕਤੀ ਨੇ ਧਮ.ਕੀ ਦਿੱਤੀ ਹੈ ਕਿ ਜੇਕਰ ਅੱਠ ਘੰਟਿਆਂ ਦੇ ਅੰਦਰ ਇਨ੍ਹਾਂ ਸਿਤਾਰਿਆਂ ਤੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਕਾਰਵਾਈ ਕੀਤੀ ਜਾਵੇਗੀ। ਰਿਪੋਰਟ ਅਨੁਸਾਰ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਧਮ.ਕੀ ਭਰੀ ਈਮੇਲ ਪਾਕਿਸਤਾਨ ਤੋਂ ਭੇਜੀ ਗਈ ਹੈ।
ਈਮੇਲ ‘ਚ ਇਨ੍ਹਾਂ ਸਿਤਾਰਿਆਂ ਨੂੰ ਹੀ ਨਹੀਂ ਸਗੋਂ ਉਨ੍ਹਾਂ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਇਸ ਮਾਮਲੇ ‘ਚ ਮੁੰਬਈ ਦੀ ਅੰਬੋਲੀ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਧਾਰਾ 351 (3) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਜਾਂਚ ਵਿੱਚ ਈਮੇਲ ਦਾ ਆਈਪੀ ਐਡਰੈੱਸ ਪਾਕਿਸਤਾਨ ਹੈ। ਫਿਲਹਾਲ ਇਸ ਸਬੰਧ ‘ਚ ਇਨ੍ਹਾਂ ਸਿਤਾਰਿਆਂ ਜਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।