ਕਪਿਲ ਸ਼ਰਮਾ ਨੇ ਕ੍ਰਿਕਟਰ ਸੁਰੇਸ਼ ਰੈਨਾ ਦੇ ਪਰਿਵਾਰ ‘ਤੇ ਹੋਏ ਹਮਲੇ ਨੂੰ ਲੈ ਕੇ ਦਿੱਤੀ ਪ੍ਰਤੀਕਿਰਿਆ, ਟਵੀਟ ਕਰ ਕੀਤੀ ਇਹ ਵੱਡੀ ਮੰਗ

TeamGlobalPunjab
2 Min Read

ਨਿਊਜ਼ ਡੈਸਕ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਹਾਲ ਹੀ ‘ਚ ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ‘ਚ ਹੋਏ ਹਮਲੇ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕਾਮੇਡੀਅਨ ਸਟਾਰ ਕਪਿਲ ਸ਼ਰਮਾ ਨੇ ਟਵੀਟ ਕਰ ਕੇ ਪੰਜਾਬ ਪੁਲਿਸ ਤੋਂ ਇਸ ਮਾਮਲੇ ‘ਚ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਪਿਲ ਸ਼ਰਮਾ ਨੇ ਲਿਖਿਆ-ਇਸ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਪੰਜਾਬ ਪੁਲਿਸ ਡੀਜੀਪੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ।

- Advertisement -

ਦਰਅਸਲ ਕੁਝ ਦਿਨ ਪਹਿਲਾਂ ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਪਠਾਨਕੋਟ (ਪੰਜਾਬ) ‘ਚ ਰਹਿੰਦੇ ਰਿਸ਼ਤੇਦਾਰਾਂ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ। ਇਸ ਹਾਦਸੇ ‘ਚ ਸੁਰੇਸ਼ ਰੈਨਾ ਦੇ ਅੰਕਲ ਦਾ ਕਤਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਭੂਆ ਤੇ ਕਜਿਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਰਿ ਜਿਸ ਤੋਂ ਬਾਅਦ ਰੈਨਾ ਦੇ ਕਜਿਨ ਨੇ ਹਸਪਤਾਲ ‘ਚ ਦਮ ਤੋੜ ਦਿੱਤਾ ਸੀ।

ਕ੍ਰਿਕਟਰ ਸੁਰੇਸ਼ ਰੈਨਾ ਨੇ ਟਵੀਟ ਕਰ ਪੰਜਾਬ ਪੁਲਿਸ ਨੂੰ ਇਸ ਮਾਮਲੇ ‘ਚ ਉੱਚਿਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੁਣ ਤਕ ਸਾਨੂੰ ਨਹੀਂ ਪਤਾ ਕਿ ਆਖਿਰ ਉਸ ਰਾਤ ਕੀ ਹੋਇਆ ਤੇ ਇਹ ਕਿਸਨੇ ਕੀਤਾ। ਮੈਂ ਪੰਜਾਬ ਪੁਲਿਸ ਨੂੰ ਬੇਨਤੀ ਕਰਦਾ ਹਾਂ ਕਿ ਉਸ ਮਾਮਲੇ ਦੀ ਜਾਂਚ ਕਰਨ। ਸਾਨੂੰ ਘੱਟ ਤੋਂ ਘੱਟ ਇਹ ਜਾਣਨ ਦਾ ਹੱਕ ਤਾਂ ਹੈ ਕਿ ਸਾਡੇ ਪਰਿਵਾਰ ਨਾਲ ਇਸ ਤਰ੍ਹਾਂ ਕਿਸ ਨੇ ਕੀਤਾ।

Share this Article
Leave a comment