ਕਪੂਰਥਲਾ : ਸੁਲਤਾਨਪੁਰ ਲੋਧੀ ‘ਚ 7 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

TeamGlobalPunjab
1 Min Read

ਕਪੂਰਥਲਾ : ਸੂਬੇ ‘ਚ ਰੋਜ਼ਾਨਾ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਨਸ਼ਿਆਂ ਦੀ ਖੇਪ ਫੜ੍ਹਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਇਸ ‘ਚ ਹੀ ਅੱਜ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 2 ਨਸ਼ਾ ਤਸਕਰਾਂ ਨੂੰ ਲਗਭਗ 7 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ 2 ਦੋਸ਼ੀਆਂ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ 3 ਦੋਸ਼ੀ ਭੱਜਣ ‘ਚ ਕਾਮਯਾਬ ਹੋ ਗਏ।

ਐੱਸ.ਪੀ. ਮਨਪ੍ਰੀਤ ਅਤੇ ਡੀ.ਐੱਸ.ਪੀ. ਸਰਵਨ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਹੈਰੋਇਨ ਤੋਂ ਇਲਾਵਾ  3 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਉਨ੍ਹਾਂ ਕੋਲੋਂ  ਡਰੱਗ ਮਨੀ ਦੇ ਰੂਪ ‘ਚ 2 ਲੱਖ 9900 ਭਾਰਤੀ ਕਰੰਸੀ ਅਤੇ ਇੱਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਦੋਵੇਂ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਉਰਫ ਬਾਰਾ ਪੁੱਤਰ ਮੰਗਲ ਸਿੰਘ ਵਾਸੀ ਲਾਟੀਆਂਵਾਲ, ਬਲਵਿੰਦਰ ਸਿੰਘ ਪੁੱਤਰ ਨੇਜਾ ਸਿੰਘ ਵਾਸੀ ਤੋਤੀ ਥਾਣਾ ਵਜੋਂ ਹੋਈ ਹੈ। ਇਹ ਦੋਵੇਂ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਹਨ।

ਐੱਸ.ਪੀ. ਤਫਤੀਸ਼ ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀ.ਐੱਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ‘ਚ ਕੇਸ ਦਰਜ ਕਰ ਫਰਾਰ ਹੋਏ ਤਿੰਨ ਸਮਗਲਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Share this Article
Leave a comment