ਚੰਡੀਗੜ੍ਹ: ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੇ ਆਪਣੇ ਗੀਤਾਂ ਵਿੱਚ ਵਰਤੀ ਗਈ ਭਾਸ਼ਾ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗ ਲਈ ਸੀ। ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਨ ਤੋਂ ਬਾਅਦ ਕਰਨ ਔਜਲਾ ਹੁਣ ਭਾਰਤ ਵਾਪਸ ਪਰਤ ਆਏ ਹਨ। ਸੋਮਵਾਰ ਨੂੰ ਦੇਰ ਸ਼ਾਮ ਉਹ ਮੁੰਬਈ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ।
ਜਲਦੀ ਹੀ ਕਰਨ ਔਜਲਾ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅੱਗੇ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਇੱਕ ਹਫਤੇ ਦਾ ਸਮਾਂ ਮੰਗਿਆ ਸੀ। ਇਸ ਨਾਲ ਹੀ ਪੰਜਾਬ ਪੁਲਿਸ ਦੇ ਏਆਈਜੀ ਯਾਦਵਿੰਦਰ ਸਿੰਘ ਸਿੱਧੂ ਨੇ ਵੀ ਕਮਿਸ਼ਨ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ, ਜਿਸ ਵਿੱਚ ਜਲਦੀ ਹੀ ਦੋਵੇਂ ਗਾਇਕ ਨਿੱਜੀ ਤੌਰ ’ਤੇ ਪੇਸ਼ ਹੋਣ ਦੀ ਗੱਲ ਕਹੀ ਗਈ ਹੈ।
ਔਜਲਾ ਦੇ ਐੱਮਐੱਫ ਗਬਰੂ ਗੀਤ ’ਤੇ ਖੜ੍ਹਾ ਹੋਇਆ ਵਿਵਾਦ
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ’ਤੇ ਹਨੀ ਸਿੰਘ ਅਤੇ ਕਰਨ ਔਜਲਾ ਦੇ ਗੀਤਾਂ ਨੂੰ ਉਨ੍ਹਾਂ ਨੇ ਖੁਦ ਸੁਣਿਆ ਹੈ। ਕਮਿਸ਼ਨ ਨੇ ਪੁਲਿਸ ਨੂੰ ਲਿਖਿਆ ਸੀ ਕਿ ਹਨੀ ਸਿੰਘ ਦੇ ਗੀਤ ‘ਮਿਲੀਨੀਅਰ’ ਵਿੱਚ ਮਹਿਲਾਵਾਂ ਵਿਰੁੱਧ ਅਪੱਤੀਜਨਕ ਭਾਸ਼ਾ ਵਰਤੀ ਗਈ ਹੈ।
ਇਸੇ ਤਰ੍ਹਾਂ, ਕਰਨ ਔਜਲਾ ਦੇ ਗੀਤ ‘ਐੱਮਐੱਫ ਗਬਰੂ’ ਵਿੱਚ ਵੀ ਮਹਿਲਾਵਾਂ ਲਈ ਅਣਉਚਿਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਪੂਰੀ ਤਰ੍ਹਾਂ ਗਲਤ ਹੈ। ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਹੁਕਮ ਦਿੱਤੇ ਸਨ ਕਿ ਚੰਡੀਗੜ੍ਹ ਦੀ ਪੰਜਾਬ ਪੁਲਿਸ ਇੱਕ ਅਧਿਕਾਰੀ ਨੂੰ ਇਸ ਮਾਮਲੇ ਦੀ ਜਾਂਚ ਅਤੇ ਸਖ਼ਤ ਕਾਰਵਾਈ ਲਈ ਆਦੇਸ਼ ਦੇਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।