ਬਿਸ਼ਨੋਈ ਨਾਲ ਵੀਡੀਓ ਨੂੰ ਲੈ ਕੇ ਕਰਨ ਔਜਲਾ ਨੇ ਦਿੱਤੀ ਸਫਾਈ

Prabhjot Kaur
2 Min Read

ਨਿਊਜ਼ ਡੈਸਕ: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਪਰ ਹੁਣ ਜਿਸ ਕਾਰਨ ਉਹ ਚਰਚਾ ‘ਚ ਨੇ ਉਸ ਨੇ ਖਾਸਾ ਵਿਵਾਦ ਪੈਦਾ ਕਰ ਦਿੱਤਾ ਹੈ। ਅਸਲ ‘ਚ ਪੰਜਾਬੀ ਗਾਇਕ ਕਰਨ ਔਜਲਾ ਦੇ ਹਾਲ ਹੀ ’ਚ ਹੋਏ ਸ਼ੋਅ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਨਜ਼ਰ ਆਇਆ ਹੈ। ਕਰਨ ਔਜਲਾ ਦਾ ਇਹ ਸ਼ੋਅ ਕੈਲੀਫੋਰਨੀਆ ਦੇ ਬੇਕਰਸਫੀਲਡ ’ਚ ਹੋਇਆ ਸੀ।

ਇਸ ਨੂੰ ਲੈ ਕੇ ਹੁਣ ਪੰਜਾਬੀ ਗਾਇਕ ਕਰਨ ਔਜਲਾ ਨੇ ਸਫਾਈ ਵੀ ਦਿੱਤੀ ਹੈ। ਕਰਨ ਔਜਲਾ ਨੇ ਇੰਸਟਾਗਰਾਮ ’ਤੇ ਪੋਸਟ ਸਾਂਝੀ ਕਰਕੇ ਕਿਹਾ ਕਿ ਉਨ੍ਹਾਂ ਦਾ ਇਸ ਵਿਅਕਤੀ ਨਾਲ ਕੋਈ ਸਬੰਧ ਨਹੀਂ ਹੈ।

ਔਜਲਾ ਨੇ ਲਿਖਿਆ, ‘ਮੈਨੂੰ ਨਹੀਂ ਲਗਦਾ ਕਿ ਸਫਾਈ ਦੇਣ ਦੀ ਕੋਈ ਜ਼ਰੂਰਤ ਹੈ, ਪਰ ਬਹੁਤ ਸਾਰੀਆਂ ਪੋਸਟਾਂ ਅਤੇ ਮੈਸੇਜ ਦੇਖਣ ਤੋਂ ਬਾਅਦ ਮੈਂ ਦੱਸਣਾ ਚਾਹੁੰਦਾ ਹਾਂ ਕਿ, ‘ਇੱਕ ਕਲਾਕਾਰ ਹੋਣ ਦੇ ਨਾਤੇ, ਸਾਨੂੰ ਇਹ ਪਤਾ ਨਹੀਂ ਹੈ ਕਿ ਸਾਡੇ ਲਈ ਬੁੱਕ ਕੀਤੇ ਗਏ ਸ਼ੋਆਂ ‘ਚ ਕੌਣ ਆ ਰਿਹਾ ਹੈ ਜਾਂ ਕੌਣ ਕਿਸੇ ਨੂੰ ਸੱਦਾ ਦੇ ਰਿਹਾ ਹੈ, ਇਸ ਲਈ ਮੈਂ ਵਿਆਹ ਦੇ ਸ਼ੋਅ ਕਰਨ ਨੂੰ ਤਰਜੀਹ ਨਹੀਂ ਦਿੰਦਾ।’ ਔਜਲਾ ਨੇ ਅੱਗੇ ਕਿਹਾ ਕਿ ਉਹ ਅਨਮੋਲ ਬਿਸ਼ਨੋਈ ਦੇ ਪਿਛੋਕੜ ਬਾਰੇ ਉਦੋਂ ਤੱਕ ਨਹੀਂ ਜਾਣਦਾ ਸੀ ਜਦੋਂ ਤੱਕ ਉਸਨੇ ਸੋਸ਼ਲ ਮੀਡੀਆ ‘ਤੇ ਵੀਡੀਓ ਨਹੀਂ ਦੇਖਿਆ।

- Advertisement -

ਜ਼ਿਕਰਯੋਗ ਹੈ ਕਿ ਕਰਨ ਔਜਲਾ ਤੇ ਸ਼ੈਰੀ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਦੋਵੇਂ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਵੀਡੀਓ ‘ਚ ਉਨ੍ਹਾਂ ਦੇ ਬਿਲਕੁਲ ਨਜ਼ਦੀਕ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਵੀ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਅਨਮੋਲ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment