ਅੰਮ੍ਰਿਤਸਰ: ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਕਰੀਨਾ ਕਪੂਰ ਨੇ ਦਰਬਾਰ ਸਾਹਿਬ ਵਿਖੇ ਕੁਝ ਸਮਾਂ ਕੀਰਤਨ ਸਰਵਣ ਕੀਤਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵੱਲੋਂ ਸੂਚਨਾ ਅਧਿਕਾਰੀ ਸਰਬਜੀਤ ਸਿੰਘ ਤੇ ਵਧੀਕ ਮੈਨੇਜਰ ਰਜਿੰਦਰ ਸਿੰਘ ਨੇ ਲੋਈ, ਸਿਰੋਪਾਓ,ਧਾਰਮਿਕ ਕਿਤਾਬਾਂ ਦਾ ਸੈੱਟ ਅਤੇ ਧਾਰਮਿਕ ਤਸਵੀਰ ਦੇ ਕੇ ਕਰੀਨਾ ਕਪੂਰ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਕਰੀਨਾ ਨੇ ਕਿਹਾ ਕਿ ਉਨ੍ਹਾਂ ਨੂੰ ਇਥੇ ਆ ਕੇ ਸਕੂਨ ਪ੍ਰਾਪਤ ਹੋਇਆ ਹੈ ਅਤੇ ਮਨ ਨੂੰ ਸੰਤੁਸ਼ਟੀ ਮਿਲੀ ਹੈ। ਉਨ੍ਹਾਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਗੋਲਡਨ ਟੈਂਪਲ ਦੇ ਸਾਹਮਣੇ ਖੜੀ ਕਰੀਨਾ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਕਰੀਨਾ ਇਨ੍ਹਾਂ ਤਸਵੀਰਾਂ ਵਿੱਚ ਗਰੇਅ ਰੰਗ ਦੀ ਟਰੈਡਿਸ਼ਨਲ ਡਰੈਸ ਵਿੱਚ ਨਜ਼ਰ ਆ ਰਹੀ ਹੈ ਅਤੇ ਉਹ ਕਾਫ਼ੀ ਖੂਬਸੂਰਤ ਦਿਖਾਈ ਦੇ ਰਹੀ ਹੈ। ਕੁੱਝ ਤਸਵੀਰਾਂ ਵਿੱਚ ਕਰੀਨਾ ਆਪਣੀ ਮੈਨੇਜਰ ਦੇ ਨਾਲ ਵੀ ਨਜ਼ਰ ਆ ਰਹੀ ਹੈ।