ਕਰਨਾਲ ਦੇ ਨੌਜਵਾਨ ਦੀ ਅਮਰੀਕਾ ‘ਚ ਸ਼ੱਕੀ ਹਾਲਾਤਾਂ ‘ਚ ਮੌਤ, ਦੋ ਸਾਲ ਪਹਿਲਾਂ ਗਿਆ ਸੀ ਵਿਦੇਸ਼

Global Team
2 Min Read

ਹਰਿਆਣਾ : ਕਰਨਾਲ ਜ਼ਿਲ੍ਹੇ ਦੇ ਸਮੌਰਾ ਪਿੰਡ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਜਾਰਜੀਆ ਵਿੱਚ ਸ਼ੱਕੀ ਹਾਲਾਤਾਂ ਚ ਮੌਤ ਹੋ ਗਈ। ਨੌਜਵਾਨ ਲਗਭਗ ਦੋ ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਉੱਥੇ ਕੰਮ ਕਰ ਰਿਹਾ ਸੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮੌਤ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਸਮੌਰਾ ਪਿੰਡ ਦਾ ਰਹਿਣ ਵਾਲਾ ਚੇਤਕ ਸ਼ਰਮਾ ਉਰਫ ਲੱਖਾ 2024 ਵਿੱਚ ਲਗਭਗ ਸੱਤ ਮਹੀਨਿਆਂ ਦਾ ਸਫਰ ਤੈਅ ਕਰਕੇ ਅਮਰੀਕਾ ਗਿਆ ਸੀ। ਕਾਫ਼ੀ ਸੰਘਰਸ਼ ਤੋਂ ਬਾਅਦ ਉਸਨੂੰ ਜਾਰਜੀਆ ਵਿੱਚ ਇੱਕ ਗੁਜਰਾਤੀ ਸਟੋਰ ਮਾਲਕ ਕੋਲ ਸਟੋਰਕੀਪਰ ਵਜੋਂ ਨੌਕਰੀ ਮਿਲੀ ਸੀ, ਜਿਸ ਨਾਲ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ ।

ਚੇਤਕ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ । ਮ੍ਰਿਤਕ ਦੇ ਪਿਤਾ ਰਿਸ਼ਾਲ ਸਿੰਘ ਨੇ ਦੱਸਿਆ ਕਿ ਬੇਟੇ ਨੂੰ ਅਮਰੀਕਾ ਭੇਜਣ ਲਈ ਕਰੀਬ 60 ਲੱਖ ਰੁਪਏ ਖਰਚ ਕੀਤੇ ਗਏ ਸਨ। ਚੇਤਕ ਡੰਕੀ ਦੇ ਰਸਤੇ ਉੱਥੇ ਪਹੁੰਚਿਆ ਸੀ ਅਤੇ ਇੱਕ ਸਟੋਰ ਵਿੱਚ ਕੰਮ ਕਰ ਰਿਹਾ ਸੀ। 27 ਮਾਰਚ ਦੀ ਰਾਤ ਕਰੀਬ 3 ਵਜੇ ਉਨ੍ਹਾਂ ਨੂੰ ਇੱਕ ਕਾਲ ਆਈ, ਜੋ ਚੇਤਕ ਦੇ ਰੂਮਮੇਟ ਨੇ ਕੀਤੀ ਸੀ, ਰੂਮਮੇਟ ਉਨ੍ਹਾਂ ਦਾ ਗੁਆਂਢੀ ਹੀ ਹੈ।

ਉਸ ਨੇ ਦੱਸਿਆ ਕਿ ਚੇਤਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਕਿਵੇਂ ਹੋਈ ਅਤੇ ਕਿਸ ਨੇ ਗੋਲੀ ਮਾਰੀ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਪਿਤਾ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਬੇਟੇ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment