BIG NEWS : ਕਰਨਾਲ ‘ਚ ਮਿੰਨੀ ਸਕੱਤਰੇਤ ਵਲ ਵਧੇ ਕਿਸਾਨ, ਪੁਲਿਸ ਨੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਸ਼ੁਰੂ

TeamGlobalPunjab
2 Min Read

ਕਰਨਾਲ : ਪ੍ਰਸ਼ਾਸਨ ਨਾਲ ਗੱਲਬਾਤ ਅਸਫ਼ਲ ਰਹਿਣ ਤੋਂ ਬਾਅਦ ਕਰਨਾਲ ‘ਚ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਵੱਲ ਮਾਰਚ ਸ਼ੁਰੂ ਕੀਤਾ ਹੋਇਆ ਹੈ। ਵੱਡੀ ਗਿਣਤੀ ’ਚ ਕਿਸਾਨਾਂ ਦਾ ਹਜ਼ੂਮ ਸੜਕਾਂ ’ਤੇ ਉਤਰ ਆਇਆ ਹੈ। ਕਿਸਾਨਾਂ ਨੇ ਪੁਲਿਸ ਵਲੋਂ ਬਣਾਈ ਗਈ ਸੁਰੱਖਿਆ ਦੀ ਦੂਜੀ ਲੇਅਰ ਪਾਰ ਕਰ ਲਈ, ਜਿਸ ਤੋਂ ਬਾਅਦ ਪੁਲਿਸ ਨੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉੱਥੇ ਹੀ ਕੁਝ ਕਿਸਾਨ ਪੁਲਿਸ ਦੀਆਂ ਬੱਸਾਂ ਅੱਗੇ ਲੰਮੇ ਪੈ ਗਏ ਹਨ।

ਇਸ ਸਭ ਦੇ ਬਾਵਜੂਦ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਨ ਤਰੀਕੇ ਨਾਲ ਆਪਣਾ ਮਾਰਚ ਜਾਰੀ ਰੱਖਣਗੇ।

ਕਿਸਾਨਾਂ ਅਤੇ ਪ੍ਰਸ਼ਾਸਨ ਦੀ ਬੈਠਕ ’ਚ ਕੋਈ ਨਤੀਜਾ ਨਹੀਂ ਨਿਕਲ ਸਕਿਆ, ਜਿਸ ਤੋਂ ਬਾਅਦ ਹਜ਼ਾਰਾਂ ਦੀ ਤਾਦਾਦ ’ਚ ਕਿਸਾਨਾਂ ਨੇ ਮਿੰਨੀ ਸਕੱਤਰੇਤ ਨੂੰ ਘੇਰਨ ਲਈ ਕੂਚ ਕਰ ਦਿੱਤਾ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਕੋਈ ਬੈਰੀਕੇਡ ਨਹੀਂ ਤੋੜਿਆ ਜਾਵੇਗਾ, ਜਿੱਥੇ ਵੀ ਰੋਕਿਆ ਜਾਵੇਗਾ, ਉੱਥੇ ਹੀ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ।

- Advertisement -

 

ਮਿੰਨੀ ਸਕੱਤਰੇਤ ਵਲ ਵਧ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਪ੍ਰਸ਼ਾਸਨ ਨੇ ਨਮਸਤੇ ਚੌਕ ‘ਤੇ ਚੌਥੇ ਬਲਾਕ ‘ਤੇ 40 ਰੋਡਵੇਜ਼ ਬੱਸਾਂ ਬੁਲਾਈਆਂ ਹਨ। ਕਿਸਾਨ ਗ੍ਰਿਫਤਾਰੀ ਲਈ ਰਾਜ਼ੀ ਹੋ ਗਏ। ਇਸ ਦੇ ਨਾਲ ਹੀ ਅੱਧੇ ਤੋਂ ਵੱਧ ਕਿਸਾਨ ਫਲਾਈਓਵਰ ਰਾਹੀਂ ਨਮਸਤੇ ਚੌਕ ਤੋਂ ਅੱਗੇ ਚਲੇ ਗਏ। ਉਧਰ ਗ੍ਰਿਫਤਾਰੀ ਤੋਂ ਬਾਅਦ ਦੂਜੇ ਕਿਸਾਨਾਂ ਨੇ ਬੱਸਾਂ ਵਿੱਚ ਬੈਠੇ ਕਿਸਾਨਾਂ ਨੂੰ ਜਾਣ ਨਹੀਂ ਦਿੱਤਾ। ਉੱਥੇ ਮੌਜੂਦ ਹੋਰ ਕਿਸਾਨਾਂ ਨੇ ਤਿੰਨੋਂ ਬੱਸਾਂ ਦੇ ਟਾਇਰਾਂ ਦੀ ਹਵਾ ਕੱਢ ਦਿੱਤੀ।

- Advertisement -

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੋਗੇਂਦਰ ਯਾਦਵ ਨੇ ਸੂਚਨਾ ਦਿੱਤੀ ਹੈ ਕਿ ਕਿਸਾਨਾਂ ਦੇ ਦਬਾਅ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਬੱਸਾਂ ਤੋਂ ਉਤਾਰ ਦਿੱਤਾ ਹੈ।

UPDATE : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਕੇਸ਼ ਟਿਕੈਤ ਨੇ ਵੀ ਪੁਸ਼ਟੀ ਕੀਤੀ ਹੈ ਕਿ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਬੱਸਾਂ ਤੋਂ ਉਤਾਰ ਦਿੱਤਾ ਹੈ।

 

 

ਇਸ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਜ਼ਿਲ੍ਹਾ ਸਕੱਤਰੇਤ ਦੇ ਘਿਰਾਓ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਅਨਾਜ ਮੰਡੀ ਤੋਂ ਆਪਣਾ ਮਾਰਚ ਸ਼ੁਰੂ ਕੀਤਾ। ਰਾਜੇਵਾਲ ਨੇ ਮੰਚ ਤੋਂ ਐਲਾਨ ਕੀਤਾ ਸੀ ਕਿ ਕਿਸਾਨ ਪਹਿਲਾਂ ਮਾਰਚ ਕਰਨਗੇ ਅਤੇ ਫਿਰ ਜ਼ਿਲ੍ਹਾ ਸਕੱਤਰੇਤ ਦਾ ਘਿਰਾਓ ਕਰਨਗੇ।

Share this Article
Leave a comment