ਤੇਜ਼ ਰਫਤਾਰ ਟਰੱਕ ਨੇ ਰੋਡਵੇਜ਼ ਬੱਸ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ; 4 ਲੋਕਾਂ ਦੀ ਮੌਤ

Global Team
2 Min Read

ਹਰਿਆਣਾ: ਕਰਨਾਲ ਦੇ ਘਰੌਂਡਾ ਵਿੱਚ ਰਾਸ਼ਟਰੀ ਰਾਜਮਾਰਗ 44 ‘ਤੇ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਸੜਕ ਦੇ ਗਲਤ ਪਾਸਿਓਂ ਆ ਰਹੇ ਇੱਕ ਬੇਕਾਬੂ ਟਰੱਕ ਨੇ ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟਰੱਕ ਪਹਿਲਾ ਇੱਕ ਬੱਸ ਨਾਲ ਟਕਰਾ ਗਿਆ ਅਤੇ ਫਿਰ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਨਾਲ ਟਕਰਾਇਆ । ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿੱਤਾ। ਗੰਭੀਰ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸ ਦਈਏ ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ। ਬਾਕੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।

ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਕਰਨਾਲ ਵਾਲੇ ਪਾਸਿਓਂ ਇੱਕ ਤੇਜ਼ ਰਫ਼ਤਾਰ ਟਰੱਕ ਆਇਆ। ਟਰੱਕ ਨੇ ਕਰਨਾਲ-ਪਾਣੀਪਤ ਹਾਈਵੇਅ ‘ਤੇ ਇਕ ਡਿਵਾਈਡਰ ਕਰਾਸ ਕਰਦੇ ਹੋਏ ਰੋਡਵੇਜ਼ ਬੱਸ ਨੂੰ ਟੱਕਰ ਮਾਰ ਦਿੱਤੀ। ਲੋਕਾਂ ਨੇ ਦੱਸਿਆ ਕਿ ਟੱਕਰ ਬੱਸ ਕੰਡਕਟਰ ਵਾਲੇ ਪਾਸੇ ਲੱਗੀ, ਜਿਸ ਕਾਰਨ ਯਾਤਰੀ ਸਹਿਮ ਗਏ ਅਤੇ ਕੁਝ ਯਾਤਰੀ ਜ਼ਖਮੀ ਹੋ ਗਏ। ਫਿਰ ਟਰੱਕ ਨੇ ਦੋ ਬਾਈਕਾਂ ਅਤੇ ਇੱਕ ਕਾਰ ਨੂੰ ਵੀ ਆਪਣੀ ਚਪੇਟ ‘ਚ ਲੈ ਲਿਆ। ਟਰੱਕ ਨੇ ਕਾਰ ਨੂੰ ਕੁਚਲ ਦਿੱਤਾ ਅਤੇ ਸਰਵਿਸ ਲੇਨ ਦੀ ਰੇਲਿੰਗ ਨੇੜੇ ਪਲਟ ਗਿਆ। ਇਸ ਦੌਰਾਨ ਕਾਰ ਟਰੱਕ ਹੇਠ ਆਉਣ ਕਾਰਨ ਪੂਰੀ ਤਰ੍ਹਾਂ ਕੁਚਲੀ ਗਈ। ਅੰਦਰ ਫਸੇ ਲੋਕਾਂ ਦੀਆਂ ਲਾਸ਼ਾਂ ਨੂੰ ਕੱਢਣ ਲਈ ਕਾਰ ਦੇ ਕੁਝ ਹਿੱਸੇ ਕੱਟਣੇ ਪਏ। ਟਰੱਕ ਡਰਾਈਵਰ ਨੂੰ ਵੀ ਵਿੰਡਸ਼ੀਲਡ ਤੋੜ ਕੇ ਬਚਾਇਆ ਗਿਆ। ਮ੍ਰਿਤਕ ਬਾਈਕ ਸਵਾਰਾਂ ਦੀ ਪਛਾਣ ਸੰਜੀਵ ਕੁਮਾਰ (46) ਅਤੇ ਵਿਸ਼ਾਲ (40) ਵਜੋਂ ਹੋਈ ਹੈ। ਕਾਰ ਵਿੱਚ ਵੀ ਦੋ ਨੌਜਵਾਨ ਸਵਾਰ ਸਨ। ਦੋਵਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਉਨ੍ਹਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment