ਕਰਨਾਟਕ : ਕਰਨਾਟਕ ਦੇ ਬੇਲਗਾਵੀ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਅਮਨ ਨਗਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਠੰਡ ਤੋਂ ਬਚਣ ਲਈ ਇਨ੍ਹਾਂ ਨੌਜਵਾਨਾਂ ਨੇ ਅੰਗੀਠੀ ਜਗਾਈ ਸੀ ਅਤੇ ਕਮਰਾ ਬੰਦ ਕਰ ਦਿੱਤਾ, ਜਿਸ ਕਾਰਨ ਸੌਂਦੇ ਸਮੇ ਕਾਰਬਨ ਮੋਨੋਆਕਸਾਈਡ ਗੈਸ ਉਨ੍ਹਾਂ ਦੇ ਸਰੀਰ ਵਿੱਚ ਦਾਖਲ ਹੋ ਗਈ ਅਤੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਦੀ ਹਾਲਤ ਗੰਭੀਰ ਹੈ। ਇਹ ਘਟਨਾ ਮੰਗਲਵਾਰ ਸ਼ਾਮ ਨੂੰ ਉਸ ਸਮੇਂ ਸਾਹਮਣੇ ਆਈ ਜਦੋਂ ਗੁਆਂਢੀਆਂ ਨੇ ਨੌਜਵਾਨਾਂ ਨੂੰ ਵਾਰ-ਵਾਰ ਬੁਲਾਉਣ ਤੋਂ ਬਾਅਦ ਕੋਈ ਜਵਾਬ ਨਾ ਮਿਲਣ ‘ਤੇ ਦਰਵਾਜ਼ਾ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਰਿਹਾਨ ਮੱਤੇ (22), ਸਰਫਰਾਜ਼ ਹਰਪਨਾਹੱਲੀ (22) ਅਤੇ ਮੋਇਨ ਨਲਬੰਦ (23) ਵਜੋਂ ਹੋਈ ਹੈ। ਇਸ ਘਟਨਾ ‘ਚ ਸ਼ਾਨਵਾਜ਼ ਨਾਮਕ ਵਿਅਕਤੀ ਬਚਿਆ ਹੈ। ਉਹ ਇਸ ਸਮੇਂ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਬਿਮਸ ਹਸਪਤਾਲ ਲਿਜਾਇਆ ਗਿਆ। ਮਾਲਮਾਰੂਤੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਚਾਰੇ ਨੌਜਵਾਨ ਇੱਕ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਰ ਰਾਤ ਘਰ ਪਰਤੇ ਅਤੇ ਇੱਕ ਕਮਰੇ ਵਿੱਚ ਸੌਣ ਲਈ ਚਲੇ ਗਏ। ਰਾਤ ਨ ਠੰਡ ਹੋਣ ਕਰਕੇ, ਉਨ੍ਹਾਂ ਨੇ ਸਾਰੀ ਰਾਤ ਰਵਾਇਤੀ ਕੋਲੇ ਦੀ ਅੰਗੀਠੀ ਬਾਲ ਲਈ। ਹਵਾਦਾਰੀ ਦੀ ਘਾਟ ਕਾਰਨ ਕਮਰੇ ਵਿੱਚ ਕਾਰਬਨ ਮੋਨੋਆਕਸਾਈਡ ਦਾ ਪੱਧਰ ਘਾਤਕ ਪੱਧਰ ਤੱਕ ਪਹੁੰਚ ਗਿਆ। ਦੱਸ ਦਈਏ ਕਿ ਕਾਰਬਨ ਮੋਨੋਆਕਸਾਈਡ ਬਹੁਤ ਜ਼ਹਿਰੀਲੀ ਹੁੰਦੀ ਹੈ ਕਿਉਂਕਿ ਇਹ ਖੂਨ ਨੂੰ ਮਹੱਤਵਪੂਰਨ ਅੰਗਾਂ ਤੱਕ ਆਕਸੀਜਨ ਪਹੁੰਚਾਉਣ ਤੋਂ ਰੋਕਦੀ ਹੈ। ਕਾਰਬਨ ਮੋਨੋਆਕਸਾਈਡ ਕਾਰਨ ਨੌਜਵਾਨਾਂ ਦੀ ਮੌਤ ਹੋ ਗਈ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

