ਡੀਜੀਪੀ ‘ਤੇ ਡਿੱਗੀ ਗਾਜ਼! ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਵੱਡੀ ਕਾਰਵਾਈ

Global Team
2 Min Read

ਨਵੀ ਦਿੱਲੀ : ਕਰਨਾਟਕ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) (ਸਿਵਲ ਰਾਈਟਸ ਇਨਫੋਰਸਮੈਂਟ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੋਮਵਾਰ (19 ਜਨਵਰੀ) ਨੂੰ ਉਨ੍ਹਾਂ ਦਾ ਇੱਕ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ। ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਵੀਡੀਓਜ਼ ਨੂੰ ਪੂਰੀ ਤਰ੍ਹਾਂ ਫਰਜ਼ੀ ਦੱਸਿਆ ਹੈ। ਉਨ੍ਹਾਂ ਨੇ ਇਨ੍ਹਾਂ ਨੂੰ ਆਪਣੀ ਛਵੀ ਨੂੰ ਖਰਾਬ ਕਰਨ ਦੀ ਸਾਜ਼ਿਸ਼ ਦੱਸਿਆ ਅਤੇ ਇਨ੍ਹਾਂ ਦੀ ਪ੍ਰਮਾਣਿਕਤਾ ਸਾਬਤ ਕਰਨ ਲਈ ਫੋਰੈਂਸਿਕ ਜਾਂਚ ਦੀ ਮੰਗ ਕੀਤੀ।

ਦੱਸ ਦਈਏ ਕਿ ਇੱਕ ਵਾਇਰਲ ਵੀਡੀਓ ਵਿੱਚ ਡੀਜੀਪੀ ਕੇ. ਰਾਮਚੰਦਰ ਰਾਓ ਨੂੰ ਕਈ ਔਰਤਾਂ ਨਾਲ ਇਤਰਾਜ਼ਯੋਗ ਸਥਿਤੀ ਵਿੱਚ ਨਜ਼ਰ ਆਏ ਹਨ। ਵੀਡੀਓ ਤੋਂ ਬਾਅਦ, ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਜੇਕਰ ਅਧਿਕਾਰੀ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਕੀਤੀ ਜਾਵੇਗੀ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਡੀਜੀਪੀ ਗ੍ਰਹਿ ਮੰਤਰੀ ਪਰਮੇਸ਼ਵਰ ਨੂੰ ਮਿਲਣ ਵੀ ਗਏ ਪਰ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ।

ਮੁੱਖ ਮੰਤਰੀ ਸਿੱਧਰਮਈਆ ਨੇ ਇਸ ਮਾਮਲੇ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ ਅਤੇ ਪੂਰੀ ਘਟਨਾ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ। ਸੀਐਮ ਸਿੱਧਰਮਈਆ ਨੇ ਕਿਹਾ “ਅਸੀਂ ਉਨ੍ਹਾਂਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਾਂਗੇ। ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ, ਭਾਵੇਂ ਪੁਲਿਸ ਅਧਿਕਾਰੀ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।” ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਇਹ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਕਿ ਇਹ ਵੀਡੀਓ ਕਿਹੜੇ ਹਾਲਾਤਾਂ ਵਿੱਚ ਰਿਕਾਰਡ ਕੀਤੀ ਗਈ ਅਤੇ ਇਸਨੂੰ ਕਿਸਨੇ ਪ੍ਰਸਾਰਿਤ ਕੀਤਾ ਸੀ।

ਸੀਨੀਅਰ ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਵੀਡੀਓ ਦੇ ਸਰੋਤ ਅਤੇ ਪ੍ਰਮਾਣਿਕਤਾ ਦਾ ਪਤਾ ਲਗਾਉਣ ਲਈ ਇੱਕ ਸ਼ੁਰੂਆਤੀ ਜਾਂਚ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਸਾਈਬਰ ਕ੍ਰਾਈਮ ਮਾਹਿਰ ਵੀ ਜਾਂਚ ਵਿੱਚ ਸ਼ਾਮਲ ਹੋਣਗੇ ਜੋ ਕਿ ਇਹ ਪਤਾ ਲਗਾਉਣਗੇ ਕਿ ਕੀ ਫੁਟੇਜ ਨਾਲ ਡਿਜੀਟਲ ਛੇੜਛਾੜ ਕੀਤੀ ਗਈ ਹੈ ਜਾਂ ਨਹੀਂ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment