ਸਕੂਲਾਂ-ਕਾਲਜਾਂ ‘ਚ ਹਿਜਾਬ ਪਾਉਣ ਦੀ ਇਜਾਜ਼ਤ ਨਹੀਂ, ਕਰਨਾਟਕ ਹਾਈਕੋਰਟ ‘ਚ ਪਟੀਸ਼ਨ ਖਾਰਜ

TeamGlobalPunjab
1 Min Read

ਬੈਂਗਲੁਰੂ- ਹਿਜਾਬ ਮਾਮਲੇ ‘ਤੇ ਅੱਜ ਕਰਨਾਟਕ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਕਰਨਾਟਕ ਹਾਈ ਕੋਰਟ ਨੇ ਹਿਜਾਬ ਮਾਮਲੇ ‘ਤੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਕਰਨਾਟਕ ਹਾਈ ਕੋਰਟ ਨੇ ਕਿਹਾ ਕਿ ਹਿਜਾਬ ਧਰਮ ਦਾ ਜ਼ਰੂਰੀ ਹਿੱਸਾ ਨਹੀਂ ਹੈ।

ਕਰਨਾਟਕ ਹਾਈ ਕੋਰਟ ਦੇ ਚੀਫ਼ ਜਸਟਿਸ ਰਿਤੂਰਾਜ ਅਵਸਥੀ, ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਅਤੇ ਜਸਟਿਸ ਜੇਐਮ ਕਾਜ਼ੀ ਦੀ ਬੈਂਚ ਉਡੁਪੀ ਦੀਆਂ ਲੜਕੀਆਂ ਦੀ ਪਟੀਸ਼ਨ ‘ਤੇ ਗਠਨ ਕੀਤਾ ਗਿਆ ਸੀ। ਇਨ੍ਹਾਂ ਕੁੜੀਆਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਜਮਾਤ ਵਿੱਚ ਸਕੂਲੀ ਵਰਦੀ ਦੇ ਨਾਲ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਇਹ ਉਨ੍ਹਾਂ ਦੇ ਧਾਰਮਿਕ ਵਿਸ਼ਵਾਸ ਦਾ ਹਿੱਸਾ ਹੈ।

ਦੱਸ ਦੇਈਏ ਕਿ 1 ਜਨਵਰੀ ਨੂੰ ਉਡੁਪੀ ਦੇ ਇੱਕ ਕਾਲਜ ਦੀਆਂ 6 ਲੜਕੀਆਂ ਨੇ ਕੈਂਪਸ ਫਰੰਟ ਆਫ ਇੰਡੀਆ (ਸੀਐਫਆਈ) ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਮੀਡੀਆ ਨਾਲ ਗੱਲ ਕੀਤੀ ਸੀ। ਕਾਲਜ ਪ੍ਰਸ਼ਾਸਨ ਵੱਲੋਂ ਇਨ੍ਹਾਂ ਵਿਦਿਆਰਥਣਾਂ ਨੂੰ ਹਿਜਾਬ ਪਾ ਕੇ ਕਲਾਸ ਵਿੱਚ ਜਾਣ ਦੀ ਮਨਾਹੀ ਖ਼ਿਲਾਫ਼ ਇਹ ਰੈਲੀ ਕੀਤੀ ਗਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment