ਕਰਨਾਟਕ ਹਿਜਾਬ ਵਿਵਾਦ: ਹੁਣ 16 ਫਰਵਰੀ ਤੱਕ ਬੰਦ ਰਹਿਣਗੇ ਕਾਲਜ, ਬੋਮਈ ਸਰਕਾਰ ਦਾ ਫੈਸਲਾ

TeamGlobalPunjab
2 Min Read

ਕਰਨਾਟਕ- ਕਰਨਾਟਕ ਸਰਕਾਰ ਨੇ ਸ਼ੁੱਕਰਵਾਰ ਨੂੰ ਡਿਗਰੀ ਅਤੇ ਡਿਪਲੋਮਾ ਕਾਲਜਾਂ ਨੂੰ 16 ਫਰਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ ‘ਚ ਮੁਸਲਿਮ ਲੜਕੀਆਂ ਦੇ ਸਕੂਲ ਵਿੱਚ ਹਿਜਾਬ ਪਹਿਨਣ ਦਾ ਵਿਵਾਦ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਇਸ ਤੋਂ ਇਲਾਵਾ, ਕਰਨਾਟਕ ਹਾਈ ਕੋਰਟ ਉਡੁਪੀ ਦੇ ਇੱਕ ਸਰਕਾਰੀ ਪ੍ਰੀ-ਯੂਨੀਵਰਸਿਟੀ ਕਾਲਜ ਦੀਆਂ ਪੰਜ ਵਿਦਿਆਰਥਣਾਂ ਦੁਆਰਾ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ, ਜਿਸ ਵਿੱਚ ਰਾਜ ਦੁਆਰਾ ਲਗਾਈ ਗਈ ਹਿਜਾਬ ਪਾਬੰਦੀ ‘ਤੇ ਸਵਾਲ ਉਠਾਏ ਗਏ ਹਨ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਸੂਬੇ ਦੇ ਸਾਰੇ ਹਾਈ ਸਕੂਲ ਅਤੇ ਕਾਲਜ ਤਿੰਨ ਦਿਨਾਂ ਲਈ ਬੰਦ ਰੱਖਣ ਦਾ ਐਲਾਨ ਕੀਤਾ ਸੀ।

ਸ਼ੁੱਕਰਵਾਰ ਨੂੰ ਕਾਲਜ ਬੰਦ ਦੀ ਮਿਆਦ 16 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਦਿਨ ਵਿੱਚ, ਕਰਨਾਟਕ ਸਰਕਾਰ ਨੇ ਸ਼ਾਂਤੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਹਦਾਇਤਾਂ ਜਾਰੀ ਕੀਤੀਆਂ ਸਨ ਕਿਉਂਕਿ 10ਵੀਂ ਜਮਾਤ ਤੱਕ ਦੇ ਸਕੂਲ 14 ਫਰਵਰੀ ਨੂੰ ਰਾਜ ਭਰ ਵਿੱਚ ਮੁੜ ਖੋਲ੍ਹਣ ਲਈ ਤੈਅ ਕੀਤੇ ਗਏ ਸਨ।

ਸਰਕਾਰ ਨੇ ਪ੍ਰਸ਼ਾਸਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਨਾ ਹੋਵੇ। ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੀਐਮ ਬੋਮਈ ਨੇ ਜ਼ਮੀਨੀ ਸਥਿਤੀ ਦੀ ਸਮੀਖਿਆ ਕਰਨ ਲਈ ਮੰਤਰੀਆਂ ਅਤੇ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵੀ ਕੀਤੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment