ਹਿਜਾਬ ਵਿਵਾਦ: ਹੇਮਾ ਮਾਲਿਨੀ ਨੇ ਕਿਹਾ- ਸਕੂਲ ਸਿੱਖਿਆ ਲਈ ਹੁੰਦੇ ਹਨ, ਧਾਰਮਿਕ ਮਾਮਲਿਆਂ ਲਈ ਨਹੀਂ 

ਨਿਊਜ਼ ਡੈਸਕ- ਕਰਨਾਟਕ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਮੁਸਲਿਮ ਵਿਦਿਆਰਥਣਾਂ ਦੇ ਹਿਜਾਬ ਪਹਿਨਣ ਨੂੰ ਲੈ ਕੇ ਵਿਵਾਦ ਜਾਰੀ ਹੈ। ਕਰਨਾਟਕ ਤੋਂ ਸ਼ੁਰੂ ਹੋਇਆ ਇਹ ਹਿਜਾਬ ਵਿਵਾਦ ਜਿੱਥੇ ਹੁਣ ਦੇਸ਼ ਦੇ ਹੋਰ ਹਿੱਸਿਆਂ ਤੱਕ ਪਹੁੰਚ ਗਿਆ ਹੈ, ਉੱਥੇ ਹੀ ਹੇਮਾ ਮਾਲਿਨੀ ਨੇ ਵੀ ਇਸ ਮੁੱਦੇ ‘ਤੇ ਆਪਣੇ ਵਿਚਾਰ ਰੱਖੇ ਹਨ।

ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਹੈ, ‘ਸਕੂਲ ਸਿੱਖਿਆ ਲਈ ਹੁੰਦੇ ਹਨ ਅਤੇ ਉੱਥੇ ਧਾਰਮਿਕ ਮਾਮਲਿਆਂ ਨੂੰ ਨਹੀਂ ਲਿਆ ਜਾਣਾ ਚਾਹੀਦਾ’। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਸਕੂਲ ਵਿੱਚ ਵਰਦੀ ਹੁੰਦੀ ਹੈ ਜਿਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ, ਤੁਸੀਂ ਜੋ ਚਾਹੋ ਸਕੂਲ ਦੇ ਬਾਹਰ ਪਹਿਨ ਸਕਦੇ ਹੋ।

ਤੁਹਾਨੂੰ ਦੱਸ ਦੇਈਏ ਕਿ ਕਰਨਾਟਕ ਵਿੱਚ ਹਿਜਾਬ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਹੈ। ਕਈ ਵਿਦਿਆਰਥੀ ਸਕੂਲਾਂ ਅਤੇ ਕਾਲਜਾਂ ਵਿੱਚ ਹਿਜਾਬ ਪਹਿਨਣ ਦਾ ਵਿਰੋਧ ਕਰ ਰਹੇ ਹਨ। ਇਸ ਦੇ ਵਿਰੋਧ ‘ਚ ਕਈ ਵਿਦਿਆਰਥੀ ਭਗਵੇਂ ਰੰਗ ਦੇ ਰੁਮਾਲ ਪਾ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਗਰਮਾਈ ਹੋਈ ਹੈ।

ਕਰਨਾਟਕ ਹਾਈ ਕੋਰਟ ‘ਚ ਇਸ ਮਾਮਲੇ ‘ਤੇ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ ਪਰ ਕੋਈ ਫੈਸਲਾ ਨਹੀਂ ਆਇਆ। ਜਸਟਿਸ ਕ੍ਰਿਸ਼ਨਾ ਦੀਕਸ਼ਿਤ ਦੀ ਅਦਾਲਤ ਨੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜਣ ਦਾ ਫੈਸਲਾ ਕੀਤਾ ਹੈ। ਮਾਮਲੇ ਦੀ ਸੁਣਵਾਈ ਕਰ ਰਹੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜਿਆ ਜਾਣਾ ਚਾਹੀਦਾ ਹੈ।

Check Also

ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗੁੱਡ ਨਿਊਜ਼

ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਉਸ ਦੀਆਂ ਆਉਣ ਵਾਲੀਆਂ …

Leave a Reply

Your email address will not be published.