ਕਰਨਾਟਕ ‘ਚ ਭਿਆਨਕ ਹਾਦਸਾ, ਬੱਸ ਪਲਟਣ ਨਾਲ 8 ਲੋਕਾਂ ਦੀ ਮੌਤ, 20 ਤੋਂ ਵੱਧ ਗੰਭੀਰ ਜ਼ਖਮੀ

TeamGlobalPunjab
2 Min Read

ਬੈਂਗਲੁਰੂ- ਕਰਨਾਟਕ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਇੱਥੇ ਤੁਮਕੁਰ ਜ਼ਿਲ੍ਹੇ ਦੇ ਪਾਵਾਗੜਾ ਨੇੜੇ ਬੱਸ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਗੰਭੀਰ ਜ਼ਖ਼ਮੀ ਹੋ ਗਏ। ਇਸ ਵਿੱਚ ਕੁਝ ਵਿਦਿਆਰਥੀ ਵੀ ਸ਼ਾਮਲ ਹਨ। ਤੁਮਕੁਰ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।

ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮੁੱਢਲੀ ਜਾਂਚ ਤੋਂ ਬਾਅਦ ਦੱਸਿਆ ਕਿ ਇਹ ਹਾਦਸਾ ਬੱਸ ਦੇ ਡਰਾਈਵਰ ਵੱਲੋਂ ਬੱਸ ਤੋਂ ਕੰਟਰੋਲ ਖੋਹਣ ਕਾਰਨ ਵਾਪਰਿਆ ਹੈ। ਬੱਸ ਵਿੱਚ ਕਰੀਬ 60 ਯਾਤਰੀ ਸਵਾਰ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 20 ਜ਼ਖਮੀਆਂ ‘ਚੋਂ 8 ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਮ੍ਰਿਤਕਾਂ ਅਤੇ ਜ਼ਖਮੀਆਂ ਵਿੱਚ ਕੁਝ ਵਿਦਿਆਰਥੀ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਰਨਾਟਕ ਦੇ ਵਿਜੇਨਗਰ ਜ਼ਿਲੇ ਦੇ ਬਨਵਿਕੱਲੂ ‘ਚ ਨੈਸ਼ਨਲ ਹਾਈਵੇਅ 50 ‘ਤੇ ਇੱਕ ਵਾਹਨ ਪਲਟ ਗਿਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ।

ਗੱਡੀ ‘ਚ ਸਵਾਰ ਸਾਰੇ ਯਾਤਰੀ ਰਾਮੇਸ਼ਵਰਮ ਜਾ ਰਹੇ ਸਨ। ਪਿਛਲੇ ਹਫ਼ਤੇ ਕਲਬੁਰਗੀ ਵਿੱਚ ਵੀ ਇੱਕ ਸੜਕ ਹਾਦਸਾ ਵਾਪਰਿਆ ਸੀ, ਜਦੋਂ ਇੱਕ ਕਾਰ ਦਰੱਖਤ ਨਾਲ ਟਕਰਾ ਗਈ ਸੀ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਹਾਦਸੇ ‘ਚ ਜਾਨ ਗਵਾਉਣ ਵਾਲੇ ਸਾਰੇ ਮ੍ਰਿਤਕ ਮਹਾਰਾਸ਼ਟਰ ਦੇ ਅਮਹਦਨਗਰ ਦੇ ਰਹਿਣ ਵਾਲੇ ਸਨ ਅਤੇ ਗੰਗਾਪੁਰ ਦੇ ਦੱਤਾਤ੍ਰੇਯ ਮੰਦਰ ਤੋਂ ਵਾਪਸ ਆ ਰਹੇ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment