ਨਿਊਜ਼ ਡੈਸਕ: ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਮੁੜ ਸੁਰਖੀਆਂ ‘ਚ ਆਏ ਲਾਰੈਂਸ ਬਿਸ਼ਨੋਈ ਖਿਲਾਫ ਕਰਣੀ ਸੈਨਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਰਣੀ ਸੈਨਾ ਦੇ ਕੌਮੀ ਪ੍ਰਧਾਨ ਡਾਕਟਰ ਰਾਜ ਸ਼ੇਖਾਵਤ ਨੇ ਲਾਰੈਂਸ ਬਿਸ਼ਨੋਈ ਦਾ ਊਂਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ 1 ਕਰੋੜ 11 ਲੱਖ 11 ਹਜ਼ਾਰ 111 ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਰਾਜ ਸ਼ੇਖਾਵਤ ਨੇ ਇੱਕ ਵੀਡੀਓ ਜਾਰੀ ਕਰਕੇ ਇਸ ਸਬੰਧੀ ਐਲਾਨ ਕੀਤਾ ਹੈ। ਇਸ ਵੀਡੀਓ ‘ਚ ਰਾਜ ਸ਼ੇਖਾਵਤ ਨੇ ਕਿਹਾ,’ਲਾਰੈਂਸ ਬਿਸ਼ਨੋਈ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਕਰਮਚਾਰੀ ਨੂੰ 1,11,11,111 ਰੁਪਏ ਦਿੱਤੇ ਜਾਣਗੇ। ਸਾਡੇ ਕੀਮਤੀ ਹੀਰੇ ਅਤੇ ਵਿਰਾਸਤੀ ਅਮਰ ਸ਼ਹੀਦ ਸੁਖਦੇਵ ਗੋਗਾਮੈੜੀ ਦੇ ਕਾਤਲ ਲਾਰੈਂਸ ਬਿਸ਼ਨੋਈ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਕਸ਼ਤਰੀ ਕਰਣੀ ਸੈਨਾ ਇਹ ਇਨਾਮ ਦੇਵੇਗੀ। ਇੰਨਾ ਹੀ ਨਹੀਂ ਉਸ ਬਹਾਦਰ ਪੁਲਿਸ ਕਰਮਚਾਰੀ ਦੇ ਪਰਿਵਾਰ ਦੀ ਸੁਰੱਖਿਆ ਲਈ ਪੂਰੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸਾਡੀ ਹੀ ਰਹੇਗੀ।’
जो पुलिसकर्मी आंतकवादी लॉरेंस बिश्नोई का एनकाउंटर करेगा उस पुलिसकर्मी को @RRKarniSena की तरफ से 1 करोड़ 11 लाख 11 हजार 111 रुपए नगद इनाम दिया जाएगा@IAMRAJSHEKHAWAT pic.twitter.com/QnTEwGAi9j
— Karni Sena (@RRKarniSena) October 21, 2024
ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਲੰਬੇ ਸਮੇਂ ਤੋਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਦੁਸਹਿਰੇ ਵਾਲੇ ਦਿਨ ਮੁੰਬਈ ਦੇ ਬਾਂਦਰਾ ਵਿੱਚ ਬਾਬਾ ਸਿੱਦੀਕੀ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਅਗਲੇ ਦਿਨ ਇੱਕ ਫੇਸਬੁੱਕ ਪੋਸਟ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀਆਂ 15 ਟੀਮਾਂ ਇਸ ਕਤਲ ਦੀ ਜਾਂਚ ‘ਚ ਲੱਗੀਆਂ ਹੋਈਆਂ ਹਨ। ਇਸ ਮਾਮਲੇ ‘ਚ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।