CM ਮਾਨ ਅੱਜ ਲੁਧਿਆਣਾ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ  ਨੂੰ ਦੇਣਗੇ ਸ਼ਰਧਾਂਜਲੀ,ਕਰ ਸਕਦੇ ਹਨ ਵੱਡਾ ਐਲਾਨ

Rajneet Kaur
2 Min Read

ਚੰਡੀਗੜ੍ਹ: ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ  ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਅੱਜ ਹਰ ਕੋਈ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ।

ਸ਼ਹੀਦ ਕਰਤਾਰ ਸਰਾਭਾ ਦੀ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 107ਵੇਂ ਸ਼ਹੀਦੀ ਦਿਹਾੜੇ ਮੌਕੇ ਸੂਬਾ ਪੱਧਰੀ ਸ਼ਹੀਦੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆ ਰਹੇ ਹਨ। ਉਹ ਸ਼ਹਾਦਤ ਦਿਵਸ ਨੂੰ ਸਮਰਪਿਤ ਖੇਡ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਵੀ ਸ਼ਿਰਕਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਸਰਾਭਾ ਤੋਂ ਵੱਡਾ ਐਲਾਨ ਕਰ ਸਕਦੇ ਹਨ।

ਡੀਸੀ ਸੁਰਭੀ ਮਲਿਕ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਸਮਾਗਮ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਲੋਕਾਂ ਦੇ ਬੈਠਣ, ਵਾਹਨ ਪਾਰਕਿੰਗ, ਮੈਡੀਕਲ ਸਮੇਤ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਤਾਇਨਾਤ ਹੋਣ। ਇਸ ਤੋਂ ਇਲਾਵਾ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਡੀਸੀ ਨੇ ਸਮਾਗਮ ਦੌਰਾਨ ਵਾਹਨਾਂ ਦੀ ਪਾਰਕਿੰਗ ਲਈ ਟਰੈਫਿਕ ਡਾਇਵਰਸ਼ਨ ਲਈ ਅਧਿਕਾਰੀਆਂ ਨੂੰ ਢੁੱਕਵੇਂ ਹੁਕਮ ਦਿੰਦਿਆਂ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment