ਕੋਰੋਨਾਵਾਇਰਸ: ਭਾਰਤ ਸਰਕਾਰ ਨੇ ਅਗਲੇ ਹੁਕਮਾਂ ਤੱਕ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਕੀਤਾ ਬੰਦ

TeamGlobalPunjab
1 Min Read

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਵਧ ਰਹੇ ਕਹਿਰ ਨੂੰ ਵੇਖਦਿਆਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਅਤੇ ਰਜਿਸਟ੍ਰੇਸ਼ਨ ਨੂੰ 16 ਮਾਰਚ 2020 ਤੋਂ ਅਗਲੇ ਹੁਕਮਾਂ ਤੱਕ ਅਸਥਾਈ ਰੂਪ ਨਾਲ ਮੁਅੱਤਲ ਕਰ ਦਿੱਤਾ ਹੈ। ਦੱਸ ਦਈਏ ਭਾਰਤ ਵਿੱਚ ਹੁਣ ਤੱਕ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 93 ਪਹੁੰਚ ਗਈ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।

- Advertisement -

ਕੋਰੋਨਾਵਾਇਰਸ ਦੇ ਡਰ ਤੋਂ ਪੰਜਾਬ ਸਣੇ ਦੇਸ਼ ‘ਚ ਕਈ ਥਾਈਂ ਸਕੂਲ-ਕਾਲਜਾਂ, ਰੈਸਟੋਰੈਂਟ, ਸ਼ਾਪਿੰਗ ਮਾਲ ਨੂੰ ਬੰਦ ਕਰ ਦਿੱਤਾ ਗਿਆ ਹੈ। ਨਾਲ ਹੀ ਕੋਰੋਨਾਵਾਇਰਸ ਨੂੰ ਵਰਲਡ ਹੈਲਥ ਆਰਗਨਾਈਜ਼ੇਸ਼ਨ ਨੇ ਮਹਾਮਾਰੀ ਐਲਾਨ ਦਿੱਤਾ ਹੈ। ਦੁਨੀਆ ਭਰ ਵਿੱਚ ਹੁਣ ਤੱਕ 5 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 150 , 000 ਤੋਂ ਜ਼ਿਆਦਾ ਹੋ ਗਈ ਹੈ।

ਇਟਲੀ ਵਿੱਚ ਸ਼ਨੀਵਾਰ ਨੂੰ ਕੋਰੋਨਾਵਾਇਰਸ ਦੇ 3,497 ਨਵੇਂ ਮਾਮਲੇ ਦਰਜ ਕੀਤੇ ਗਏ।

Share this Article
Leave a comment