ਪਾਕਿਸਤਾਨ ਤੋਂ ਕਰਤਾਰਪੁਰ ਸਾਹਿਬ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ, ਤੁਸੀ ਵੀ ਕਰੋ ਦਰਸ਼ਨ

TeamGlobalPunjab
2 Min Read

ਪਾਕਿਸਤਾਨ ਵੱਲੋਂ ਇਤਿਹਾਸਿਕ ਕਰਤਾਰਪੁਰ ਲਾਂਘੇ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕਰਤਾਰਪੁਰ ਸਾਹਿਬ ਨੂੰ ਭਾਰਤ ਨਾਲ ਜੋੜ੍ਹਨ ਲਈ ਉਸਾਰੇ ਗਏ ਕੋਰੀਡੋਰ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਤੇ 9 ਨਵੰਬਰ ਨੂੰ ਇਸ ਦਾ ਉਦਘਾਟਨ ਕੀਤਾ ਜਾਵੇਗਾ। ਪਿਛਲੇ 71 ਸਾਲਾਂ ਤੋਂ ਕੀਤੀ ਜਾ ਰਹੀ ਹਰ ਸਿੱਖ ਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ।

ਹੁਣ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਨਿਯਮਾਂ ਵਿੱਚ ਵੀ ਢਿੱਲ ਦਿੰਦੇ ਹੋਏ ਕਿਹਾ ਹੈ ਕਿ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਨਾ ਪਾਸਪੋਰਟ ਦੀ ਜ਼ਰੂਰਤ ਹੈ ਤੇ ਨਾ ਹੀ ਕੋਈ ਫੀਸ ਨਹੀਂ ਲੱਗੇਗੀ ਜਦਕਿ ਪਹਿਲਾਂ ਉੱਥੇ ਜਾਣ ਲਈ ੨੦ ਡਾਲਰ ਦੀ ਫੀਸ ਰੱਖੀ ਗਈ ਸੀ।

ਭਾਰਤ ਤੇ ਪਾਕਿਸਤਾਨ ਨੇ ਨਵੰਬਰ 2018 ਵਿੱਚ ਇਤਿਹਾਸਿਕ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਨਾਲ ਜੋੜ੍ਹਨ ਲਈ ਕਰਤਾਰਪੁਰ ਕੋਰੀਡੋਰ ਬਣਾਉਣ ‘ਤੇ ਸਹਿਮਤੀ ਜਤਾਈ ਸੀ। ਇਸ ਦੇ ਤਹਿਤ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ‘ਚ ਸਥਿਤ ਡੇਰਾ ਬਾਬਾ ਨਾਨਕ ਦੇ ਨਾਲ ਜੋੜਿਆ ਗਿਆ ਹੈ।

ਹੁਣ ਜਦ ਕੋਰੀਡੋਰ ਬਣ ਕੇ ਤਿਆਰ ਹੋ ਚੁੱਕਿਆ ਹੈ ਤਾਂ ਹਰ ਰੋਜ਼ 5,000 ਸਿੱਖ ਸ਼ਰਧਾਲੂ ਇਸ ਰਸਤਿਓਂ ਪਾਕਿਸਤਾਨ ਜਾ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ 28 ਨਵੰਬਰ 2018 ਨੂੰ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਸੀ ਤੇ ਭਾਰਤ ਵੱਲੋਂ 26 ਨਵੰਬਰ 2018 ਨੂੰ ਨੀਂਹ ਪੱਥਰ ਰੱਖਿਆ ਗਿਆ ਸੀ ।

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਰਸਤੇ ਦਾ ਮੁੱਦਾ ਆਜ਼ਾਦੀ ਤੋਂ ਬਾਅਦ ਹਮੇਸ਼ਾ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ। ਸੱਤ ਦਹਾਕਿਆਂ ਤੱਕ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਇਹ ਰਸਤਾ ਨਹੀਂ ਖੁੱਲ੍ਹਵਾ ਸਕੀਆਂ। ਸੰਯੁਕਤ ਰਾਸ਼ਟਰ ਸੰਘ ਵੀ ਇਸ ਮਾਮਲੇ ‘ਚ ਸਿੱਖਾਂ ਨੂੰ ਕੋਈ ਵੱਡੀ ਰਾਹਤ ਨਹੀਂ ਦਵਾ ਸਕਿਆ ਪਰ ਹੁਣ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੇ ਇਸ ਦੂਰੀ ਨੂੰ ਹਮੇਸ਼ਾ ਲਈ ਮਿਟਾ ਦਿੱਤਾ ਹੈ।

Share This Article
Leave a Comment