29 ਜੂਨ ਤੋਂ ਸਿੱਖ ਸੰਗਤਾਂ ਲਈ ਮੁੜ ਖੁਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ : ਸ਼ਾਹ ਮਹਿਮੂਦ ਕੁਰੈਸ਼ੀ

TeamGlobalPunjab
1 Min Read

ਇਸਲਾਮਾਬਾਦ : ਗੁਆਂਢੀ ਮੁਲਕ ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਤਿਆਰੀ ਕਰ ਰਿਹਾ ਹੈ। ਜੋ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਂਘਾ ਫਿਰ ਤੋਂ ਖੋਲ੍ਹਣ ਵਾਸਤੇ ਭਾਰਤੀ ਪੱਖ ਨੂੰ ਪਾਕਿਸਤਾਨ ਦੀ ਤਤਪਰਤਾ ਬਾਰੇ ਜਾਣੂੰ ਕਰਵਾਉਂਦਾ ਹੈ।

ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰ ਕਿਹਾ, ‘ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਅਸੀਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ 2020 ਨੂੰ ਲਾਂਘਾ ਖੋਲ੍ਹਣ ਲਈ ਭਾਰਤੀ ਪੱਖ ਨੂੰ ਆਪਣੀ ਤਿਆਰੀ ਬਾਰੇ ਦੱਸ ਰਹੇ ਹਾਂ।

ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੇ ਖਤਰੇ ਦੇ ਚੱਲਦਿਆਂ 15 ਮਾਰਚ ਨੂੰ ਕਰਤਾਰਪੁਰ ਸਾਹਿਬ ਲਾਂਘਾ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਨੁੂੰ ਦੁਬਾਰਾ 31 ਮਾਰਚ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਲਈ 9 ਨਵੰਬਰ 2019 ‘ਚ ਕਰਤਾਰਪੁਰ ਸਾਹਿਬ ਲਾਂਘਾ ਦਾ ਨਿਰਮਾਣ ਕਰਵਾਇਆ ਗਿਆ ਸੀ।

Share this Article
Leave a comment