ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਜੰਮੂ ਕਸ਼ਮੀਰ ਵਿੱਚ ਕੋਰੋਨਾ ਵਾਇਰਸ ਨਾਲ 65 ਸਾਲਾਂ ਦੇ ਬਜ਼ੁਰਗ ਦੀ ਮੌਤ ਹੋ ਗਈ ਹੈ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਚਾਰ ਲੋਕ ਵੀ ਸੰਕਰਮਿਤ ਹੋ ਗਏ ਹਨ ਦੱਸ ਦੇਈਏ ਕਿ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ ਵੱਧ ਕੇ ਹੁਣ 12 ਹੋ ਗਈ ਹੈ।
ਖਬਰਾਂ ਮੁਤਾਬਕ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਇੱਕ ਬਜ਼ੁਰਗ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਇਸ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਚਾਰ ਲੋਕਾਂ ਦੀ ਰਿਪੋਰਟ ਵੀ ਪਾਜ਼ਿਟਿਵ ਪਾਈ ਗਈ ਹੈ। ਉੱਥੇ ਹੀ ਸ੍ਰੀਨਗਰ ਦੇ ਮੇਅਰ ਜੁਨੈਦ ਅਜ਼ੀਮ ਨੇ ਟਵੀਟ ਕੀਤਾ ਕੋਰੋਨਾ ਨਾਲ ਪਹਿਲੀ ਮੌਤ ਦੀ ਦੁਖਦ ਖ਼ਬਰ ਸਾਂਝੀ ਕਰਨ ਦੇ ਨਾਲ ਮੈਂ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਾ ਹਾਂ। ਅਸੀਂ ਤੁਹਾਡੇ ਨਾਲ ਹਾਂ ਤੇ ਤੁਹਾਡਾ ਦੁੱਖ ਸਮਝਦੇ ਹਾਂ।
As we share the sad news of our first #Covid19 fatality, my heart goes out to the family of the deceased. We stand with you and share your grief.
I also salute the brave doctors at CD Hospital for their efforts.
Let’s do our bit and help #BreakTheChain and #StayHomeStaySafe.
— Mayor of Srinagar (@MayorofS) March 26, 2020
ਜੰਮੂ ਕਸ਼ਮੀਰ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ ਜਿਨ੍ਹਾਂ ਚੋਂ ਇੱਕ ਦੀ ਅੱਜ ਮੌਤ ਹੋ ਗਈ। ਅਧਿਕਾਰੀਆਂ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਘਾਟੀ ਵਿਚ ਮਾਮਲੇ ਜ਼ਿਆਦਾ ਹੋ ਸਕਦੇ ਹਨ ਕਿਉਂਕਿ ਕਈ ਲੋਕਾਂ ਨੇ ਆਪਣੀ ਟ੍ਰੈਵਲ ਹਿਸਟਰੀ ਬਾਰੇ ਜਾਣਕਾਰੀ ਲੁਕਾਈ ਹੈ। ਬੁੱਧਵਾਰ ਨੂੰ ਸਰਕਾਰ ਦੇ ਬੁਲੇਟਿਨ ਅਨੁਸਾਰ ਜੰਮੂ ਕਸ਼ਮੀਰ ਵਿੱਚ ਸ਼ੱਕੀ ਅਤੇ ਸੰਕਰਮਿਤ ਲੋਕਾਂ ਦੇ ਸੰਪਰਕ ਵਿੱਚ ਆਏ 5,124 ਯਾਤਰੀਆਂ ਅਤੇ ਲੋਕਾਂ ਨੂੰ ਨਿਗਰਾਨੀ ਵਿੱਚ ਰੱਖਿਆ ਗਿਆ ਹੈ ।