COVID-19: ਜੰਮੂ ਕਸ਼ਮੀਰ ਵਿੱਚ ਪਹਿਲੀ ਮੌਤ, 65 ਸਾਲਾ ਬਜ਼ੁਰਗ ਨੇ ਤੋੜਿਆ ਦਮ

TeamGlobalPunjab
2 Min Read

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਜੰਮੂ ਕਸ਼ਮੀਰ ਵਿੱਚ ਕੋਰੋਨਾ ਵਾਇਰਸ ਨਾਲ 65 ਸਾਲਾਂ ਦੇ ਬਜ਼ੁਰਗ ਦੀ ਮੌਤ ਹੋ ਗਈ ਹੈ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਚਾਰ ਲੋਕ ਵੀ ਸੰਕਰਮਿਤ ਹੋ ਗਏ ਹਨ ਦੱਸ ਦੇਈਏ ਕਿ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ ਵੱਧ ਕੇ ਹੁਣ 12 ਹੋ ਗਈ ਹੈ।

ਖਬਰਾਂ ਮੁਤਾਬਕ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਇੱਕ ਬਜ਼ੁਰਗ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਇਸ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਚਾਰ ਲੋਕਾਂ ਦੀ ਰਿਪੋਰਟ ਵੀ ਪਾਜ਼ਿਟਿਵ ਪਾਈ ਗਈ ਹੈ। ਉੱਥੇ ਹੀ ਸ੍ਰੀਨਗਰ ਦੇ ਮੇਅਰ ਜੁਨੈਦ ਅਜ਼ੀਮ  ਨੇ ਟਵੀਟ ਕੀਤਾ ਕੋਰੋਨਾ ਨਾਲ ਪਹਿਲੀ ਮੌਤ ਦੀ ਦੁਖਦ ਖ਼ਬਰ ਸਾਂਝੀ ਕਰਨ ਦੇ ਨਾਲ ਮੈਂ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਾ ਹਾਂ। ਅਸੀਂ ਤੁਹਾਡੇ ਨਾਲ ਹਾਂ ਤੇ ਤੁਹਾਡਾ ਦੁੱਖ ਸਮਝਦੇ ਹਾਂ।

ਜੰਮੂ ਕਸ਼ਮੀਰ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ ਜਿਨ੍ਹਾਂ ਚੋਂ ਇੱਕ ਦੀ ਅੱਜ ਮੌਤ ਹੋ ਗਈ। ਅਧਿਕਾਰੀਆਂ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਘਾਟੀ ਵਿਚ ਮਾਮਲੇ ਜ਼ਿਆਦਾ ਹੋ ਸਕਦੇ ਹਨ ਕਿਉਂਕਿ ਕਈ ਲੋਕਾਂ ਨੇ ਆਪਣੀ ਟ੍ਰੈਵਲ ਹਿਸਟਰੀ ਬਾਰੇ ਜਾਣਕਾਰੀ ਲੁਕਾਈ ਹੈ। ਬੁੱਧਵਾਰ ਨੂੰ ਸਰਕਾਰ ਦੇ ਬੁਲੇਟਿਨ ਅਨੁਸਾਰ ਜੰਮੂ ਕਸ਼ਮੀਰ ਵਿੱਚ ਸ਼ੱਕੀ ਅਤੇ ਸੰਕਰਮਿਤ ਲੋਕਾਂ ਦੇ ਸੰਪਰਕ ਵਿੱਚ ਆਏ 5,124 ਯਾਤਰੀਆਂ ਅਤੇ ਲੋਕਾਂ ਨੂੰ ਨਿਗਰਾਨੀ ਵਿੱਚ ਰੱਖਿਆ ਗਿਆ ਹੈ ।

Share this Article
Leave a comment