ਜੰਮੂ-ਕਸ਼ਮੀਰ: ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਜੰਮੂ-ਕਸ਼ਮੀਰ ਦੇ ਲੋਕਾਂ ‘ਚ ਗੁੱਸਾ ਨਜ਼ਰ ਆ ਰਿਹਾ ਹੈ। ਐਨਾ ਹੀ ਨਹੀਂ, ਕਸ਼ਮੀਰ ਦੀਆਂ ਮਸਜਿਦਾਂ ਤੋਂ ਵੱਡਾ ਐਲਾਨ ਕੀਤਾ ਗਿਆ ਤੇ ਇਸ ਘਟਨਾ ਦੀ ਨਿੰਦਾ ਕੀਤੀ ਗਈ। ਸਥਾਨਕ ਲੋਕਾਂ ਵਲੋਂ ਵੀ ਸਰਕਾਰ ਨੂੰ ਅਜਿਹੇ ਲੋਕਾਂ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਹ ਕਸ਼ਮੀਰ ਦੇ ਬਦਲੇ ਹੋਏ ਮਾਹੌਲ ਦੀ ਇੱਕ ਹੋਰ ਉਦਾਹਰਣ ਹੈ। ਪਹਿਲਗਾਮ ਹਮਲੇ ਤੋਂ ਬਾਅਦ, ਸਥਾਨਕ ਲੋਕਾਂ ਨੇ ਕੈਂਡਲ ਮਾਰਚ ਕੱਢਿਆ। ਜਿਸ ਦੀ ਗੂੰਜ ਜ਼ਰੂਰ ਪਾਕਿਸਤਾਨ ਤੱਕ ਪਹੁੰਚੇਗੀ।
ਹਮਲੇ ਤੋਂ ਦੋ ਘੰਟੇ ਬਾਅਦ, ਕਸ਼ਮੀਰ ਦੀਆਂ ਮਸਜਿਦਾਂ ਤੋਂ ਇੱਕ ਇਤਿਹਾਸਕ ਐਲਾਨ ਕੀਤਾ ਗਿਆ। ਕਿਹਾ ਗਿਆ ਕਿ ਪਹਿਲਗਾਮ ਹਮਲਾ ਇਸਲਾਮ ਅਤੇ ਮਨੁੱਖਤਾ ਦੇ ਵਿਰੁੱਧ ਹੈ। ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਇਹ ਹਮਲਾ ਕਸ਼ਮੀਰ ਦੀ ਸ਼ਾਂਤੀ ਅਤੇ ਏਕਤਾ ਨੂੰ ਤਬਾਹ ਕਰਨ ਦੀ ਸਾਜ਼ਿਸ਼ ਹੈ। ਕਸ਼ਮੀਰ ਸਾਡਾ ਸਾਂਝਾ ਘਰ ਹੈ ਅਤੇ ਅਸੀਂ ਇਸਨੂੰ ਅੱਤਵਾਦੀਆਂ ਦੇ ਹੱਥਾਂ ਵਿੱਚ ਨਹੀਂ ਜਾਣ ਦੇਵਾਂਗੇ। ਕਸ਼ਮੀਰ ਦੇ ਧਾਰਮਿਕ ਆਗੂਆਂ ਨੇ ਸੈਲਾਨੀਆਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਅਤੇ ਸਰਕਾਰ ਤੋਂ ਅੱਤਵਾਦੀਆਂ ਨੂੰ ਖਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ, ਅਜਿਹੇ ਕਾਇਰਤਾਪੂਰਨ ਹਮਲੇ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।
ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ, ਸਥਾਨਕ ਲੋਕਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਖਿਲਾਫ ਕੈਂਡਲ ਮਾਰਚ ਕੱਢ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ਼੍ਰੀਨਗਰ ਤੇ ਹੋਰ ਕਈ ਥਾਵਾਂ ‘ਤੇ ਸਥਾਨਕ ਲੋਕਾਂ ਨੇ ਮੋਮਬੱਤੀਆਂ ਜਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।