ਕਸ਼ਯਪ ਨੂੰ ਅਹੁਦੇ ਤੋਂ ਹਟਾ ਕੇ ਡਾ:ਬਿੰਦਲ ਦੇ ਹੱਥ ਸੌਂਪੀ ਗਈ ਹਿਮਾਚਲ ਪ੍ਰਦੇਸ਼ ਭਾਜਪਾ ਪ੍ਰਧਾਨ ਦੀ ਕਮਾਨ

Rajneet Kaur
2 Min Read

ਸ਼ਿਮਲਾ : ਸੰਸਦ ਮੈਂਬਰ ਸੁਰੇਸ਼ ਕਸ਼ਯਪ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕਸ਼ਯਪ ਦੀ ਥਾਂ ਡਾ: ਰਾਜੀਵ ਬਿੰਦਲ ਨੂੰ ਦੂਜੀ ਵਾਰ ਹਿਮਾਚਲ ਪ੍ਰਦੇਸ਼ ਭਾਜਪਾ ਪ੍ਰਧਾਨ ਦੀ ਕਮਾਨ ਸੌਂਪੀ ਗਈ ਹੈ। ਦਸ ਦਈਏ ਕਿ ਡਾ:ਬਿੰਦਲ ‘ਤੇ ਦੂਜੀ ਵਾਰ ਭਰੋਸਾ ਕੀਤਾ ਗਿਆ ਹੈ। ਪਿਛਲੀ ਵਾਰ ਇੱਕ ਵਿਵਾਦ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਇਸ ਦੇ ਨਾਲ ਹੀ ਪਵਨ ਰਾਣਾ ਨੂੰ ਵੀ ਹਿਮਾਚਲ ਪ੍ਰਦੇਸ਼ ਤੋਂ ਹਟਾ ਕੇ ਦਿੱਲੀ ਦੇ ਸੰਗਠਨ ਜਨਰਲ ਸਕੱਤਰ ਦੀ ਕਮਾਨ ਸੌਂਪ ਦਿੱਤੀ ਗਈ ਹੈ। ਹੁਣ ਹਿਮਾਚਲ ਦੇ ਨਵੇਂ ਸੰਗਠਨ ਜਨਰਲ ਸਕੱਤਰ ਸਿਧਾਰਥਨ ਹੋਣਗੇ। ਸਿਧਾਰਥਨ ਦਿੱਲੀ ਰਾਜ ਦੇ ਸੰਗਠਨ ਜਨਰਲ ਸਕੱਤਰ ਸਨ। ਦਸਣਯੋਗ ਹੈ ਕਿ  ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਚੋਟੀ ਦੇ ਨੇਤਾਵਾਂ ਨੂੰ ਹਟਾਉਣ ਦਾ ਫੈਸਲਾ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਕਰੀਬ ਚਾਰ ਮਹੀਨੇ ਬਾਅਦ ਲਿਆ ਗਿਆ ਹੈ। ਹਾਰ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਸੰਗਠਨ ਦੇ ਜਨਰਲ ਸਕੱਤਰ ਦੀ ਵਾਪਸੀ ਤੈਅ ਮੰਨੀ ਜਾ ਰਹੀ ਸੀ। ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਕਸ਼ਯਪ ਦਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ ਉਹ ਦੂਜੇ ਕਾਰਜਕਾਲ ‘ਚ ਵੀ ਬਣੇ ਰਹੇ। ਰਾਣਾ ਕਰੀਬ ਇੱਕ ਦਹਾਕੇ ਤੱਕ ਇਸ ਅਹੁਦੇ ‘ਤੇ ਸਨ।

ਰਾਣਾ ਮੂਲ ਰੂਪ ਤੋਂ ਕਾਂਗੜਾ ਜ਼ਿਲ੍ਹੇ ਦੇ ਜਵਾਲਾਮੁਖੀ ਦਾ ਰਹਿਣ ਵਾਲਾ ਹੈ। ਦੂਜੇ ਪਾਸੇ ਦਿੱਲੀ ਦੇ ਸੂਬਾ ਸੰਗਠਨ ਦੇ ਜਨਰਲ ਸਕੱਤਰ ਵਜੋਂ ਰਾਜੇਂਦਰਨ ਨੇ ਨਗਰ ਨਿਗਮ ਚੋਣਾਂ ਵਿੱਚ ਆਪਣੇ ਕੰਮ ਤੋਂ ਲੀਡਰਸ਼ਿਪ ਨੂੰ ਸੰਤੁਸ਼ਟ ਕੀਤਾ ਹੈ। ਇਹ ਕਾਰਵਾਈ ਠੀਕ ਉਸ ਸਮੇਂ ਕੀਤੀ ਗਈ ਹੈ ਜਦੋਂ ਭਾਜਪਾ ਦਾ ਨਿਸ਼ਾਨਾ ਸ਼ਿਮਲਾ ਨਗਰ ਨਿਗਮ ਚੋਣਾਂ ਹੈ। ਇਸ ਤੋਂ ਇਲਾਵਾ ਭਾਜਪਾ ਨੇ ਅਗਲੇ ਸਾਲ ਪ੍ਰਸਤਾਵਿਤ ਲੋਕ ਸਭਾ ਚੋਣਾਂ ਨੂੰ ਵੀ ਨਿਸ਼ਾਨਾ ਬਣਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment