ਕੱਤਕ ਮਹੀਨੇ ਦੀ ਸੰਗਰਾਂਦ – ਬਾਣੀ ਬਾਰਹਮਾਹਾ ਮਾਝ ਵਿਚੋਂ
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥
ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥
ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥
ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥
ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥
ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
ਪੰਜਾਬੀ ਵਿਆਖਿਆ
ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।
English Translation
In Katak (pleasant season) (even if he is separated from the Lord-husband, it is the result of his own deeds), no one can be blamed on anyone else. Missing (the remembrance of) God, all the sorrows (of the world) are intensified. Those who (in this life) turn their backs on the remembrance of God, have (again) long separations. The pleasures of Maya (for which the Lord was forgotten, too) become miserable in an instant, (in that miserable state) no one has any benefit of weeping daily, (because sorrow is due to separation) , And no one can mediate to end the separation. (The miserable creature’s own) no one appears, (according to past deeds) the law of writings written from the beginning becomes. (Yes!) If good fortune meets the Lord (Himself), then all the sorrows born of separation are erased. (This is Nanak’s request -) O my Master, deliver me from the bonds of Maya! Save Nanak (from attachment to Maya). In Katak (the delicious season) those who get the Sadh Sangat, all their worries (of the departed ones) come to an end.