ਚੰਡੀਗੜ੍ਹ – ਲਾਲ ਚੰਦ ਕਟਾਰੁਚੱਕ ਪਠਾਨਕੋਟ ਦੇ ਭੋਆ ਹਲਕੇ ਤੋਂ ਵਿਧਾਇਕ ਜੋ ਹੁਣ ਕੈਬਨਿਟ ਮੰਤਰੀ ਬਣੇ ਹਨ, ਉਨ੍ਹਾਂ ਨੇ ਕਿਹਾ ਕਿ ਉਹ ਤਾਂ ਘਰ ਕੱਪੜੇ ਧੋ ਰਹੇ ਸਨ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਹੀ ਕੈਬਨਿਟ ਮੰਤਰੀ ਬਣਾਏ ਜਾਣ ਦਾ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜੋ ਵੀ ਜ਼ਿੰਮੇਵਾਰੀ ਦਿੱਤੀ ਗਈ ਉਸ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕਰਣਗੇ।
ਕਟਾਰੁਚੱਕ ਨੇ ਕਿਹਾ ਕਿ ਭਾਵੇਂ ਕਿ ਇੱਕ ਮਹੀਨਾ ਪਹਿਲਾਂ ਤੱਕ ਉਨ੍ਹਾਂ ਨੂੰ ਅਜਿਹਾ ਮੌਕਾ ਮਿਲਣ ਦੀ ਕੋਈ ਉਮੀਦ ਨਹੀਂ ਸੀ ਪਰ ਰਾਜਨੀਤੀ ਵਿੱਚ ਕੁਝ ਵੀ ਸੰਭਵ ਹੋ ਸਕਦਾ ਹੇੈ। ਕਟਾਰੁਚੱਕ ਆਮ ਆਦਮੀ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਰਹਿ ਚੁੱਕੇ ਹਨ।

ਇਨ੍ਹਾਂ ਨੇ ਕਾਫ਼ੀ ਸਮਾਂ ਰੈਵੋਲਿਊਸ਼ਨਰੀ ਮਾਰਕਸਿਸਟ ਆਫ਼ ਇੰਡੀਆ ਪਾਰਟੀ ਵਿੱਚ ਸੇਵਾ ਨਿਭਾਈ। ਕਟਾਰੁਚੱਕ ਨੇ ਦਸਵੀਂ ਤੱਕ ਸਿੱਖਿਆ ਗ੍ਰਹਿਣ ਕੀਤੀ ਹੈ ਤੇ ਬਹੁਤ ਸਾਦਾ ਜੀਵਨ ਵਿਹਾਰ ਰੱਖਿਆ ਤੇ ਸਿਆਸਤ ਵਿੱਚ ਸਿਆਸਤ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਹਾਂ।